January 15, 2025
#ਪੰਜਾਬ #ਪ੍ਰਮੁੱਖ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 4 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਕਰੁਣਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ|
ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਜਿਨ੍ਹਾਂ ਨੇ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਆਪਣੇ ਮਹਾਨ ਗ੍ਰੰਥ ‘ਰਾਮਾਇਣ’ ਦੇ ਰਾਹੀਂ ਦਿੱਤਾ| ਉਨ੍ਹਾਂ ਦੁਆਰਾ ਰਚਿਤ ‘ਰਾਮਾਇਣ’ ਮਨੁੱਖੀ ਕਦਰਾਂ-ਕੀਮਤਾਂ ਦੀ ਇਕ ਸ਼ਾਹਕਾਰ ਰਚਨਾ ਹੈ|
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਇਹ ਮਹਾਨ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਆਦਰਸ਼ ਜਿੰਦਗੀ ਜਿਉਣ ਅਤੇ ਨੈਤਿਕਤਾ ‘ਤੇ ਚੱਲਣ ਦਾ ਸੁਨੇਹਾ ਦਿੰਦਾ ਹੈ|
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਵਿਚ ਬਰਾਬਰਤਾ, ਆਦਰਸ਼ ਵਿਅਕਤੀ, ਆਦਰਸ਼ ਰਾਜਾ ਦੇ ਸਬੰਧ ਵਿਚ ਬੜ੍ਹਾਵਾ ਦਿੱਤਾ ਗਿਆ ਹੈ|
ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਗਏ ਮਾਰਗ ਦੇ ਅਨੁਸਾਰ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੰਦੇ ਹੋਏ ਲੋਕਾਂ ਨੂੰ ਇਹ ਦਿਹਾੜਾ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਪਿਆਰ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ|