Meeting held to prepare education policy for Schools in Punjab

ਸਕੂਲਾਂ ਲਈ ਸਿੱਖਿਆ ਨੀਤੀ ਤਿਆਰ ਕਰਨ ਲਈ ਕਮੇਟੀ ਦੀ ਮੀਟਿੰਗ ਕੀਤੀ
ਐੱਸ.ਏ.ਐੱਸ. ਨਗਰ 16 ਜੁਲਾਈ : ਸਿੱਖਿਆ ਮੰਤਰੀ ਸ੍ਰੀ ਓ ਪੀ ਸੋਨੀ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਪੰਜਾਬ ਦੇ ਸਕੂਲਾਂ ਲਈ ਸਿੱਖਿਆ ਨੀਤੀ ਤਿਆਰ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ| ਸਿੱਖਿਆ ਨੀਤੀ ਤਿਆਰ ਕਰਨ ਵਾਲੀ ਕਮੇਟੀ ਦੇ ਚੇਅਰਪਰਸਨ ਡਾ. ਬੀ. ਐੱਸ. ਘੁੰਮਣ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਵਿੱਚ ਪਲੇਠੀ ਮੀਟਿੰਗ ਐਜੂਸੈੱਟ ਦੇ ਮੀਟਿੰਗ ਹਾਲ ਵਿੱਚ ਹੋਈ ਜਿਸ ‘ਚ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਪ੍ਰਸ਼ਾਂਤ ਗੋਇਲ, ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਮਨੋਹਰ ਕਾਂਤ ਕਲੋਹੀਆ, ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਸਿੱਖਿਆ ਸ਼ਾਸ਼ਤਰੀ ਉਚੇਚੇ ਤੌਰ ‘ਤੇ ਸ਼ਾਮਲ ਹੋਏ|
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਇਸ ਕਮੇਟੀ ‘ਚ ਦੇਸ਼ ਦੇ ਪ੍ਰਮੁੱਖ ਸਿੱਖਿਆ ਸ਼ਾਸ਼ਤਰੀਆਂ ਨੂੰ ਸਿੱਖਿਆ ਮੰਤਰੀ ਵੱਲੋਂ ਨੁਮਾਇੰਦਗੀ ਦਿੱਤੀ ਗਈ ਹੈ| ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਸਿੱਖਿਆ ਸ਼ਾਸ਼ਤਰੀਆਂ, ਸਿੱਖਿਆ ਦੇ ਖੇਤਰ ‘ਚ ਖੋਜ ਅਤੇ ਸਰਵੇਖਣ ਕਰਨ ਵਾਲੀਆਂ ਉੱਘੀਆਂ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਮੁੱਖ ਕਾਰਜਕਾਰੀ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਦੇਸ਼ ਅਤੇ ਵਿਦੇਸ਼ ਦੀਆਂ ਯੂਨੀਵਰਸਿਟੀਆਂ ਦੇ ਖੋਜਾਰਥੀ, ਪੰਜਾਬ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਅਧਿਆਪਕ ਯੂਨੀਅਨ ਦੇ ਤਜ਼ੁਰਬੇਕਾਰ ਸਾਬਕਾ ਅਹੁਦੇਦਾਰਾਂ ਨੂੰ ਵੀ ਪੰਜਾਬ ਰਾਜ ਸਿੱਖਿਆ ਨੀਤੀ ਦੀ ਬਣਤਰ ਸਬੰਧੀ ਕਮੇਟੀ ‘ਚ ਨੁਮਾਇੰਦਗੀ ਦਿੱਤੀ ਗਈ ਹੈ| ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੂੰ ਇਸ ਕਮੇਟੀ ਦਾ ਮੈਂਬਰ ਸਕੱਤਰ ਹਨ|
ਮੀਟਿੰਗ ਦੌਰਾਨ ਪ੍ਰੋ. ਮਰਮਰ ਮੁਖੋਪਾਧਿਆਏ ਸਾਬਕਾ ਪ੍ਰੋਫੈਸਰ ਅਤੇ ਡਾਇਰੈਕਟਬ ਨਿਊਪਾ ਨਵੀਂ ਦਿੱਲੀ, ਡਾ. ਕੁਲਦੀਪ ਪੁਰੀ ਪ੍ਰੋਫੈਸਰ ਯੂ.ਐੱਸ.ਓ.ਐੱਲ. ਪੰਜਾਬ ਯੂਨੀਵਰਸਿਟੀ ਚੰੰਡੀਗੜ੍ਹ, ਡਾ. ਦਵਿੰਦਰ ਸਿੰਘ ਬੋਹਾ ਲੈਕਚਰਾਰ ਪੰਜਾਬੀ ਤੇ ਸਟੇਟ ਕੋਆਰਡੀਨੇਟਰ,
ਸੁੱਚਾ ਸਿੰਘ ਖਟੜਾ ਸਾਬਕਾ ਅਧਿਆਪਕ ਅਤੇ ਹੋਰ ਕਮੇਟੀ ਦੇ ਮੈਂਬਰ ਹਾਜਰ ਸਨ|