February 5, 2025
#ਪ੍ਰਮੁੱਖ ਖ਼ਬਰਾਂ #ਭਾਰਤ

ਉਨਾਓ ਮਾਮਲਾ: ਅਦਾਲਤ ਵੱਲੋਂ ਪੀੜਤਾ ਦੇ ਚਾਚੇ ਨੂੰ ਤਿਹਾੜ ਜੇਲ੍ਹ ‘ਚ ਟਰਾਂਸਫਰ ਕਰਨ ਦਾ ਹੁਕਮ

ਨਵੀਂ ਦਿੱਲੀ – ਉਨਾਓ ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਅਦਾਲਤ ਨੇ ਅੱਜ ਪੀੜਤਾ ਦੇ ਚਾਚੇ ਨੂੰ ਰਾਏਬਰੇਲੀ ਜੇਲ੍ਹ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਤੁਰੰਤ ਟਰਾਂਸਫ਼ਰ (ਤਬਦੀਲ) ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਰੰਜਨ ਗੋਗੋਈ ਦੇ ਬੈਂਚ ਵੱਲੋਂ ਇਹ ਹੁਕਮ ਦਿੱਤਾ ਗਿਆ ਹੈ। ਅਸਲ ਵਿੱਚ ਪੀੜਤਾ ਦੇ ਵਕੀਲ ਵੱਲੋਂ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਉਨ੍ਹਾਂ ਨੂੰ ਤਿਹਾੜ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਕੀਤੀ ਸੀ।