Skip to content

ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਪੰਜਾਬ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਨਗਰ ਕੀਰਤਨ ਲਈ ਸੱਦਾ

Share this story

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਗਵਰਨਰ ਸ੍ਰੀ ਵੀਪੀ ਸਿੰਘ ਬਦਨੌਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਵਰਨਰ ਪੰਜਾਬ ਨੂੰ ਇਸ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ 8 ਅਗਸਤ ਨੂੰ ਨਗਰ ਕੀਰਤਨ ਦੇ ਚੰਡੀਗੜ੍ਹ ਦਾਖਲ ਹੋਣ ਸਮੇਂ ਇਸ ਦਾ ਹਿੱਸਾ ਬਣਨ। ਗਵਰਨਰ ਪੰਜਾਬ ਨੂੰ ਭਾਈ ਲੌਂਗੋਵਾਲ ਦਾ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਦਿੱਤਾ। ਸ੍ਰੀ ਬਦਨੌਰ ਨੂੰ ਮਿਲੇ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਤੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਸ਼ਾਮਲ ਸਨ। ਸ. ਸੈਂਪਲਾ ਅਨੁਸਾਰ ਗਵਰਨਰ ਪੰਜਾਬ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ। ਸਕੱਤਰ ਸੈਂਪਲਾ ਨੇ ਦੱਸਿਆ ਕਿ ਗਵਰਨਰ ਸ੍ਰੀ ਬਦਨੌਰ ਨੇ ਨਗਰ ਕੀਰਤਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ ਹੈ।

Share this story
WRITTEN BY

BREAKING