ਸੋਪੋਰ ‘ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-1 ਜਵਾਨ ਜ਼ਖ਼ਮੀ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲੇ ‘ਚ ਸ਼ਨਿੱਚਰਵਾਰ ਤੜਕੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋ ਗਿਆ। ਫੌਜ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਘੇਰਿਆ ਹੋਇਆ ਸੀ। ਇਸ ਦੌਰਾਨ ਇੱਕ ਫੌਜੀ ਜਵਾਨ ਜ਼ਖਮੀ ਹੋ ਗਿਆ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਸੂਬਾ ਪੁਲਿਸ ਦੇ ਖਾਸ ਮੁਹਿੰਮ ਦਲ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੌਜ ਨੇ ਅੱਜ ਤੜਕੇ ਸੋਪੋਰ ਦੇ ਇੱਕ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਸੁਰੱਖਿਆ ਫੌਜ ਜਦੋਂ ਇੱਕ ਵਿਸ਼ੇਸ਼ ਖੇਤਰ ਵੱਲ ਵਧੀ ਤਾਂ ਇੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।