November 10, 2024
#ਖੇਡਾਂ

ਭਾਰਤ ਨੇ ਵੈਸਟਇੰਡੀਜ਼ ਨੂੰ 4 ਵਿਕਟਾਂ ਨਾਲ ਹਰਾਇਆ

ਅਮਰੀਕਾ ਦੇ ਫਲੋਰਿਡਾ ‘ਚ ਵੈਸਟਇੰਡੀਜ਼ ਨੂੰ ਹਰਾ ਕੇ ਭਾਰਤ ਨੇ ਪਹਿਲੇ ਟੀ-20 ਮੈਚ ‘ਚ ਜਿੱਤ ਹਾਸਲ ਕੀਤੀ ਹੈ। ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਅਮਰੀਕਾ ਦੇ ਫਲੋਰਿਡਾ ‘ਚ ਟੀ-20 ਇੰਟਰਨੈਸ਼ਨਲ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ, ਜਿਸ ‘ਚ ਭਾਰਤ ਜੇਤੂ ਰਿਹਾ ਹੈ। ਇਸ ਦੌਰਾਨ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਜਿਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 9 ਵਿਕਟਾਂ ਗੁਆ ਕੇ 95 ਦੌੜਾ ਬਣਾ ਕੇ ਭਾਰਤ ਨੂੰ 96 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ 4 ਵਿਕਟਾਂ ਨਾਲ ਵੈਸਟਇੰਡੀਜ਼ ਨੂੰ ਹਰਾ ਕੇ ਟੀ-20 ਦੇ ਪਹਿਲੇ ਮੈਚ ‘ਚ ਜਿੱਤ ਹਾਸਲ ਕਰ ਲਈ ਹੈ। ਜ਼ਿਕਰਯੋਗ ਹੈ ਕਿ ਵਰਲਡ ਕੱਪ 2019 ਤੋਂ ਬਾਅਦ ਭਾਰਤ ਤੇ ਵੈਸਟਇੰਡੀਜ਼ ਦੀ ਇਹ ਪਹਿਲੀ ਸੀਰੀਜ਼ ਹੈ।