ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ
ਨਵੀਂ ਦਿੱਲੀ – ਦਿੱਲੀ ਦੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਅਗਲੇ ਸਾਲ ਮਈ ਵਿੱਚ ਕੀਤੀ ਜਾਵੇਗੀ। ਇਸ ਫੈਸਲੇ ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਸੱਜਣ ਕੁਮਾਰ ਸਜ਼ਾ ‘ਚ ਰਾਹਤ ਪਾਉਣ ਦੀ ਕੋਸ਼ਿਸ਼ ਵਿੱਚ ਅਸਫ਼ਲ ਰਿਹਾ ਕਿਉਂਕਿ ਸੁਪਰੀਮ ਕੋਰਟ ਨੇ ਅੱਜ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।