Skip to content

7 ਵਿਕਟਾਂ ਨਾਲ ਜਿੱਤ ਭਾਰਤ ਨੇ ਵਿੰਡੀਜ਼ ਦਾ ਟੀ20 ਸੀਰੀਜ਼ ਚ ਕੀਤਾ ਕਲੀਨ ਸਵੀਪ

Share this story

ਦੀਪਕ ਚਾਹਰ ਦੇ ਘਾਤਕ ਸਪੈੱਲ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਤੇ ਰਿਸ਼ਭ ਪੰਤ ਦੇ ਸ਼ਾਦਨਾਰ ਅਰਧ ਸੈਂਕੜਿਆਂ ਨਾਲ ਭਾਰਤ ਨੇ ਮੰਗਲਵਾਰ ਨੂੰ ਇੱਥੇ ਤੀਜੇ ਤੇ ਆਖਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 3-0 ਨਾਲ ਕਲੀਨ ਸਵੀਪ ਕੀਤਾ। ਭਾਰਤ ਦੇ ਸਾਹਮਣੇ 147 ਦੌੜਾਂ ਦਾ ਟੀਚਾ ਸੀ। ਕੋਹਲੀ ਨੇ 45 ਗੇਂਦਾਂ ‘ਤੇ 6 ਚੌਕਿਆਂ ਦੀ ਮਦਦ ਨਾਲ 59 ਦੌੜਾਂ ਬਣਾਈਆਂ, ਜਦਕਿ ਪੰਤ ਨੇ 42 ਗੇਂਦਾਂ ‘ਤੇ ਅਜੇਤੂ 62 ਦੌੜਾਂ ਦੀ ਪਾਰੀ ਖੇਡੀ, ਜਿਹੜਾ ਉਸਦਾ ਇਸ ਸਵਰੂਪ ਵਿਚ ਬੈਸਟ ਸਕੋਰ ਵੀ ਹੈ। ਉਸ ਨੇ ਆਪਣੀ ਪਾਰੀ ਵਿਚ 4 ਚੌਕੇ ਤੇ 4 ਛੱਕੇ ਲਾਏ। ਇਨ੍ਹਾਂ ਦੋਵਾਂ ਨੇ ਤੀਜੀ ਵਿਕਟ ਲਈ 106 ਦੌੜਾਂ ਦੀ ਸਾਂਝੇਦਾਰੀ ਕੀਤੀ, ਜਿਸ ਨਾਲ ਭਾਰਤ ਨੇ 19.1 ਓਵਰਾਂ ਵਿਚ 3 ਵਿਕਟਾਂ ‘ਤੇ 150 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਭਾਰਤ ਨੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਕੀਰੋਨ ਪੋਲਾਰਡ ਨੇ 45 ਗੇਂਦਾਂ ‘ਤੇ 1 ਚੌਕੇ ਤੇ 6 ਛੱਕਿਆਂ ਦੀ ਮਦਦ ਨਾਲ 58 ਦੌੜਾਂ ਬਣਾਈਆਂ, ਜਦਕਿ ਰੋਵਮੈਨ ਪਾਵੈੱਲ ਨੇ ਆਖਰੀ ਪਲਾਂ ਵਿਚ 20 ਗੇਂਦਾਂ ‘ਤੇ 32 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਵੈਸਟਇੰਡੀਜ਼ ਨੇ ਦੀਪਕ ਚਾਹਰ (3 ਓਵਰਾਂ ਵਿਚ 4 ਦੌੜਾਂ ਦੇ ਕੇ 3 ਵਿਕਟਾਂ) ਨਾਲ ਮਿਲੇ ਸ਼ੁਰੂਆਤੀ ਝਟਕਿਆਂ ਤੋਂ ਉਭਰ ਕੇ 6 ਵਿਕਟਾਂ ‘ਤੇ 146 ਦੌੜਾਂ ਬਣਾਈਆਂ ਸਨ। ਭਾਰਤ ਨੇ ਅਮਰੀਕਾ ਦੇ ਲਾਡਰਹਿਲ ਵਿਚ ਖੇਡੇ ਗਏ ਪਹਿਲੇ ਦੋ ਮੈਚਾਂ ਵਿਚ ਜਿੱਤ ਦਰਜ ਕਰ ਕੇ ਪਹਿਲਾਂ ਹੀ ਲੜੀ ਵਿਚ ਅਜੇਤੂ ਬੜ੍ਹਤ ਹਾਸਲ ਕਰ ਲਈ ਸੀ। ਹੁਣ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ 3 ਵਨ ਡੇ ਤੇ ਫਿਰ ਦੋ ਟੈਸਟ ਮੈਚਾਂ ਦੀ ਲੜੀ ਖੇਡੀ ਜਾਵੇਗੀ। ਦੋਵੇਂ ਟੈਸਟ ਵਿਸ਼ਵ ਚੈਂਪੀਅਨਸ਼ਿਪ ਦਾ ਹਿੱਸਾ ਹੋਣਗੇ। ਇਸ ਤੋਂ ਪਹਿਲਾਂ ਮੀਂਹ ਤੇ ਆਊਟਫੀਲਡ ਗਿੱਲੀ ਹੋਣ ਕਾਰਣ ਮੈਚ ਲਗਭਗ ਸਵਾ ਘੰਟਾ ਦੇਰੀ ਨਾਲ ਸ਼ੁਰੂ ਹੋਇਆ।

Share this story
WRITTEN BY

BREAKING