September 9, 2024
#ਪ੍ਰਮੁੱਖ ਖ਼ਬਰਾਂ #ਭਾਰਤ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ਼੍ਰੀਨਗਰ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ| ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕਨਾਚਕ ਸੈਕਟਰ ਵਿੱਚ ਅੱਜ ਜੰਗਬੰਦੀ ਦਾ ਉਲੰਘਣ ਕੀਤਾ, ਜਿਸ ਦਾ ਬੀ. ਐਸ. ਐਫ. ਦੇ ਜਵਾਨ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ| ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਅਤੇ ਲਗਾਤਾਰ ਅਜਿਹੀਆਂ ਹਰਕਤਾਂ ਕਰ ਰਿਹਾ ਹੈ| ਪਾਕਿਸਤਾਨ ਨੇ ਕਨਾਚਕ ਸੈਕਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਸ਼ੁਰੂ ਕੀਤੀ| ਭਾਰਤੀ ਫੌਜ ਨੇ ਵੀ ਇਸ ਤੇ ਜਵਾਬੀ ਕਾਰਵਾਈ ਕੀਤੀ| ਪਾਕਿਸਤਾਨ ਵਲੋਂ ਹੋਈ ਗੋਲੀਬਾਰੀ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ ਹੈ|ਇਸ ਤੋਂ ਪਹਿਲਾਂ 1 ਅਗਸਤ ਨੂੰ ਜੰਮੂ-ਕਸ਼ਮੀਰ ਦੇ ਉੜੀ ਵਿਚ ਪਾਕਿਸਤਾਨ ਨੇ ਜੰਗਬੰਦੀ ਦਾ ਉਲੰਘਣ ਕੀਤਾ| ਐਲ. ਓ. ਸੀ. ਤੇ ਹਾਜ਼ੀਪੀਰ ਸੈਕਟਰ ਵਿੱਚ ਪਾਕਿਸਤਾਨ ਵਲੋਂ ਮੋਰਟਾਰ ਦਾਗੇ ਗਏ, ਜਿਸ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਸੀ|