February 12, 2025
#ਪੰਜਾਬ

ਘਰ-ਘਰ ਰੋਜ਼ਗਾਰ ਤਹਿਤ 2 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ : ਬਾਜਵਾ

ਕਾਦੀਆਂ – ਘਰ-ਘਰ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਵੱਲੋਂ ਅਗਲੇ ਮਹੀਨੇ ਤੋਂ ਘਰ ਘਰ ਨੌਕਰੀ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਾਦੀਆਂ ਹਲਕੇ ਦੇ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਇਕ ਪੱਤਰਕਾਰ ਮਿਲਣੀ ਦੌਰਾਨ ਕੀਤਾ ਉਨ੍ਹਾਂ ਨੇ ਕਿਹਾ ਕਿ ਇਹ ਰੋਜ਼ਗਾਰ ਮੇਲੇ ਸੂਬੇ ਦੀਆਂ 75 ਥਾਵਾਂ ‘ਤੇ 9 ਸਤੰਬਰ ਤੋਂ 30 ਸਤੰਬਰ ਤੱਕ ਆਯੋਜਿਤ ਕੀਤੇ ਜਾਣਗੇ।