January 18, 2025
#ਪੰਜਾਬ #ਪ੍ਰਮੁੱਖ ਖ਼ਬਰਾਂ

ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮੌਕੇ ‘ਤੇ ਚਲਾਨ ਲਈ ਦਿੱਤੀਆਂ ਜਾਣਗੀਅ” ਈ-ਚਲਾਨ ਮਸ਼ੀਨਾਂ” : ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਨੇ ਪੰਜਾਬ ਸੜਕ ਸੁਰੱÎਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ – ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖਰੀਦਣ ਦਾ ਫੈਸਲਾ ਕੀਤਾ ਹੈ ਜੋ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ ‘ਤੇ ਚਲਾਨ ਕਰਨ ਲਈ ਟਰੈਫਿਕ ਪੁਲਿਸ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪੰਜਾਬ ਭਵਨ, ਚੰਡੀਗੜ ਵਿਖੇ ਪੰਜਾਬ ਸੜਕ ਸੁਰੱÎਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਜਲਦ ਹੀ ਰੋਡ ਸੇਫਟੀ ਸਕੱਤਰੇਤ ਦੀ ਸਥਾਪਨਾ ਕੀਤੀ ਜਾਏਗੀ ਜਿਸਦਾ ਪ੍ਰਬੰਧ ਸੜਕ ਸੁਰੱਖਿਆ ਮਾਹਰ ਕਰਨਗੇ। ਇਹ ਸਕੱਤਰੇਤ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੁੱਖ ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ‘ਤੇ ਨਜ਼ਰ ਰੱਖੇਗਾ।ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਈ-ਚਲਾਨ ਮਸ਼ੀਨਾਂ ਵਾਇਰਲੈਸ ਬਲੂਟੁੱਥ, ਸਟੇਸ਼ਨਰੀ ਅਤੇ ਪ੍ਰਿੰਟਰ ਦੇ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਵਿਚ ਵਧੇਰੇ ਦੁਰਘਟਨਾਵਾਂ ਵਾਲੀਆਂ 200 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਟਰਾਂਸਪੋਰਟ ਵਿਭਾਗ ਵਲੋਂ 20 ਲੱਖ ਤੋਂ 30 ਲੱਖ ਰੁਪਏ ਹਰੇਕ ਥਾਂ ‘ਤੇ ਖਰਚ ਕਰਕੇ ਪੜਾਵਾਰ ਢੰਗ ਨਾਲ ਇਹਨਾਂ ਥਾਵਾਂ ਦਾ ਸੁਧਾਰ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਮੁੱਖ ਮਾਗਰ ਨਾਲ ਮਿਲਣ ਵਾਲੀਆਂ ਵੱਖ-ਵੱਖ ਸਾਈਡ ਸੜਕਾਂ ਦੇ ਗੁੰਝਲਦਾਰ ਐਂਟਰੀ ਪੁਆਇੰਟਾਂ ਅਤੇ ਜੋੜਾਂ ਵਿਚ ਸੋਧ ਕਰਨ ਤੋਂ ਇਲਾਵਾ ਸੜਕਾਂ ‘ਤੇ ਰੰਬਲ (ਰੋਕਾਂ) ਅਤੇ ਲੋਹੋ ਦੇ ਐਂਗਲ ਲਗਾਏ ਜਾਣਗੇ।ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀਆਂ ਸਖਤ ਹਦਾਇਤਾਂ ਕੀਤੀਆਂ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਵਿੱਚ ਓਵਰਲੋਡਿਡ ਵਾਹਨਾਂ ਦੇ ਆਉਣ-ਜਾਣ ਨੂੰ ਰੋਕਣ ਲਈ ਭਾਰ ਤੋਲਣ ਵਾਲੀਆਂ ਮਸ਼ੀਨਾਂ ਲਾਜ਼ਮੀ ਹੋਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਇੱਕ ਓਵਰਲੋਡਿਡ ਵਾਹਨ ਦਾ ਚਲਾਨ ਹੋ ਗਿਆ ਤਾਂ ਉਸ ਵਾਹਨ ਨੂੰ ਅੱਗੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ।ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ ਨੇ ਮੰਤਰੀ ਨੂੰ ਦੱਸਿਆ ਕਿ ਖੂਨ ਵਿਚ ਅਲਕੋਹਲ ਦੇ ਪੱਧਰ ਦੀ ਜਾਂਚ ਕਰਨ ਲਈ 195 ਸਾਹ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਖਰੀਦੀਆਂ ਗਈਆ ਇਸੇ ਤਰਾਂ 56 ਸਪੀਡ ਗੰਨਾਂ ਖਰੀਦਣ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਏ.ਡੀ.ਜੀ.ਪੀ. ਟਰੈਫਿਕ ਡਾ. ਸ਼ਰਦ ਚੌਹਾਨ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੜਕ ਹਾਦਸਿਆਂ ਦੌਰਾਨ ਪੀੜਤਾਂ ਨੂੰ ਤੁਰੰਤ ਰਾਹਤ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ 100 ਐਂਬੂਲੈਂਸਾਂ ਪੁਲਿਸ ਵਿਭਾਗ ਕੋਲ ਪਹਿਲਾਂ ਹੀ ਮੌਜੂਦ ਹਨ। ਟਰਾਂਸਪੋਰਟ ਮੰਤਰੀ ਨੇ ਏਡੀਜੀਪੀ ਨੂੰ ਸਿਹਤ ਵਿਭਾਗ ਨਾਲ ਵੀ ਤਾਲਮੇਲ ਕਰਨ ਦੀ ਹਦਾਇਤ ਕੀਤੀ ਜੋ ਸੜਕ ਹਾਦਸਿਆਂ ਵਿੱਚ ਪੀੜਤ ਵਿਅਕਤੀ ਨੂੰ ਐਮਰਜੈਂਸੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਹਾਈਵੇਅ ‘ਤੇ 108 ਐਂਬੂਲੈਂਸ ਸੇਵਾ ਪ੍ਰਦਾਨ ਕਰ ਰਹੀ ਹੈ।ਮੀਟਿੰਗ ਵਿਚ ਮੌਜੂਦ ਹੋਰਨਾਂ ਤੋਂ ਇਲਾਵਾ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਸਕੂਲ ਸਿੱਖਿਆ ਦੇ ਵਿਸ਼ੇਸ਼ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਡੀ.ਪੀ.ਆਈ. ਡਾ. ਜਗਦੀਪ ਸਿੰਘ, ਪੀ.ਆਰ.ਬੀ.ਡੀ.ਬੀ. ਤੋਂ ਕਰਮਜੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।