January 22, 2025
#ਭਾਰਤ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਉਸਾਰਨ ‘ਤੇ ਦਿੱਤਾ ਜ਼ੋਰ
ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ•ਾਂ ਯਤਨਸ਼ੀਲ ਹੈ। ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲ•ਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੌਮੀ ਰਾਜਧਾਨੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਬਾਰਡਰ ਮੈਨੇਜਮੈਂਟ ਸ੍ਰੀ ਬੀ.ਆਰ. ਸ਼ਰਮਾ ਨਾਲ ਮੁਲਾਕਾਤ ਕੀਤੀ।ਮੀਟਿੰਗ ਦੌਰਾਨ ਸ. ਰੰਧਾਵਾ ਨੇ 67 ਕਰੋੜ ਰੁਪਏ ਦੀ ਲਾਗਤ ਨਾਲ ‘ਆਈਡੀਆ ਆਫ ਇੰਡੀਆ’ ‘ਤੇ ਅਧਾਰਿਤ ‘ਗੁਰੂ ਨਾਨਕ ਬਗੀਚੀ’ ਤਿਆਰ ਕਰਨ ‘ਤੇ ਜ਼ੋਰ ਦਿੱਤਾ ਜੋ ਕਿ ਸ੍ਰੀ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਦੇ ਹਿੱਸੇ ਵਜੋਂ ਭਾਰਤ ਦੇ ਬਹੁ-ਆਯਾਮੀ ਸੱਭਿਆਚਾਰਕ ਪੱਖ ਅਤੇ ਬਹੁਪੱਖੀ ਸੰਵਾਦ ਨੂੰ ਦਰਸਾਏਗੀ। ਇਸ ਬਗੀਚੀ ਵਿਚ 15 ਸੰਤਾਂ (ਜਿਹਨਾਂ ਸੰਤਾਂ ਦੀਆਂ ਸਿੱਖਿਆਵਾਂ ਗੁਰੂ ਨਾਨਕ ਦੇਵ ਜੀ ਵਲੋਂ ਉਦਾਸੀਆਂ ਦੌਰਾਨ ਇਕੱਤਰ ਕੀਤੀਆਂ ਗਈਆਂ) ਨੂੰ ਸਮਰਪਿਤ 15 ਗਿਆਨ ਕੇਂਦਰ ਹੋਣਗੇ। ਕੇਂਦਰਾਂ ਵਿਚ ਇਹਨਾਂ ਸੰਤਾਂ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਰਚਨਾਤਮਕ ਰੂਪ ਵਿਚ ਪੇਸ਼ ਕੀਤਾ ਜਾਵੇਗਾ।ਮੀਟਿੰਗ ਦੌਰਾਨ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ 21 ਸ਼ਿਲਾਲੇਖ ਪੱਥਰਾਂ ਦੀ ਉਸਾਰੀ ਦਾ ਮੁੱਦਾ ਵੀ ਵਿਚਾਰਿਆ ਗਿਆ।ਬਾਰਡਰ ਮੈਨੇਜਮੈਂਟ ਦੇ ਸਕੱਤਰ ਸ੍ਰੀ ਬੀ.ਆਰ. ਸ਼ਰਮਾ ਨੇ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਠਾਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ, ਰਜਿਸਟਰਾਰ ਸਹਿਕਾਰੀ ਸੋਸਾਇਟੀਆਂ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਭਵਨ ਨਵੀਂ ਦਿੱਲੀ ਦੇ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਸ਼ਾਮਲ ਸਨ।