December 8, 2024
#ਪੰਜਾਬ

ਬਿਮਲਾ ਸ਼ਰਮਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ

ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਬਣਾਇਆ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇੱਕ ਸੀਨੀਅਰ ਵਾਈਸ ਚੇਅਰਪਰਸਨ, ਇੱਕ ਵਾਈਸ ਚੇਅਰਪਰਸਨ ਅਤੇ ਇੱਕ ਮੈਂਬਰ ਨਿਯੁਕਤ ਕਰ ਦਿੱਤਾ ਹੈ ਸ੍ਰੀਮਤੀ ਬਿਮਲਾ ਸ਼ਰਮਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ੍ਰੀਮਤੀ ਅੰਮ੍ਰਿਤ ਵੀਰ ਕੌਰ ਨੂੰ ਵਾਈਸ ਚੇਅਰਮੈਨ ਅਤੇ ਡਾ. ਰੁਪਿੰਦਰ ਕੌਰ ਨੂੰ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ।