December 8, 2024
#ਦੇਸ਼ ਦੁਨੀਆਂ

ਅਮਰੀਕਾ ਚ ਫਿਰ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ

ਅਮਰੀਕਾ ਦੇ ਮੋਂਟਗੋਮੇਰੀ ਸ਼ਹਿਰ ਵਿਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਪਾਇਆ ਗਿਆ, ਜਿਸ ਨੇ ਬਾਅਦ ਵਿਚ ਦਮ ਤੋੜ ਦਿੱਤਾ। ਪੁਲਸ ਨੇ ਬਾਅਦ ਵਿਚ ਦੂਜੇ ਪੀੜਤ ਦੇ ਵੀ ਦਮ ਤੋੜਨ ਦੀ ਜਾਣਕਾਰੀ ਦਿੱਤੀ। ਗੰਭੀਰ ਜ਼ਖਮੀ ਹੋਏ ਬਾਕੀ ਨੌਜਵਾਨਾਂ ਦਾ ਹਸਪਤਾਲ ਵਿਚ ਇਲਾਜ ਜਾਰੀ ਹੈ। ਪੁਲਸ ਇਸ ਗੋਲੀਬਾਰੀ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।