ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ – ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਅੱਜ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ| ਜਾਣਕਾਰੀ ਮੁਤਾਬਕ ਪਾਕਿਸਤਾਨ ਨੇ ਅੱਜ ਸਵੇਰੇ 6.30 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ| ਹਾਲਾਂਕਿ ਭਾਰਤੀ ਫੌਜ ਨੇ ਵੀ ਪਾਕਿਸਤਾਨ ਦੀ ਇਸ ਹਰਕਤ ਦਾ ਮੂੰਹ-ਤੋੜ ਜਵਾਬ ਦਿੱਤਾ|