December 8, 2024
#ਪ੍ਰਮੁੱਖ ਖ਼ਬਰਾਂ #ਭਾਰਤ

ਹੁਣ ਪਾਕਿ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰਾਂਗੇ : ਰਾਜਨਾਥ ਸਿੰਘ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦਾ ਵਿਕਾਸ ਯਕੀਨੀ ਬਣਾਉਣ ਲਈ ਉੱਥੋਂ ਧਾਰਾ 370 ਖ਼ਤਮ ਕੀਤੀ ਗਈ ਹ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪਾਕਿਸਤਾਨ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ਦੇ ਬੂਹੇ ਖੜਕਾ ਕੇ ਆਖ ਰਿਹਾ ਹੈ ਕਿ ਇਹ ਧਾਰਾ ਖ਼ਤਮ ਕਰ ਕੇ ਭਾਰਤ ਨੇ ਗ਼ਲਤੀ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਸਿਰਫ਼ ਤਦ ਹੀ ਸੰਭਵ ਹੈ, ਜਦੋਂ ਉਹ ਦਹਿਸ਼ਤਗਰਦੀ ਨੂੰ ਹਮਾਇਤ ਦੇਣਾ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਹੁਣ ਤਾਂ ਪਾਕਿਸਤਾਨ ਨਾਲ ਗੱਲਬਾਤ ਮਕਬੂਜ਼ਾ ਕਸ਼ਮੀਰ ਪਾਕਿਸਤਾਨੀ ਕਬਜ਼ੇ ਵਾਲਾ ਕਸ਼ਮੀਰ) ਬਾਰੇ ਹੀ ਕਰਾਂਗੇ। ਰਾਜਨਾਥ ਸਿੰਘ ਨੇ ਕਿਹਾ ਕਿ ਹਾਲੇ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਭਾਰਤ ਹੁਣ ਬਾਲਾਕੋਟ ਤੋਂ ਵੱਡਾ ਕੋਈ ਹੋਰ ਹਮਲਾ ਕਰਨ ਦੀ ਯੋਜਨਾ ਉਲੀਕ ਰਿਹਾ ਹੈ।