Skip to content

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

Share this story

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਹਿਮਾਲਿਆ ਪਰਬਤਮਾਲਾ ਨਾਲ ਘਿਰੇ ਇਸ ਦੇਸ਼ ਨੂੰ ਉਚਾਈਆਂ ਵੱਲ ਲਿਜਾਣ ਲਈ ਪ੍ਰੇਰਿਆ। ਭਾਰਤੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਅੱਗੇ ਕਈ ਚੁਣੌਤੀਆਂ ਹਨ।ਹਰ ਚੁਣੌਤੀ ਤੋਂ ਪਾਰ ਪਾਉਣ ਲਈ ਨੌਜਵਾਨਾਂ ਨੂੰ ਨਵੇਂ ਢੰਗ-ਤਰੀਕੇ ਇਜਾਦ ਕਰਨ ਦੀ ਲੋੜ ਹੈ ਤੇ ਅਜਿਹਾ ਕਰਨ ਸਮੇਂ ਉਹ ਖ਼ੁਦ ਨੂੰ ਕਿਸੇ ਹੱਦ ’ਚ ਨਾ ਬੰਨ੍ਹਣ। ਇਸ ਮੌਕੇ ਭੂਟਾਨ ਦੇ ਪ੍ਰਧਾਨ ਮੰਤਰੀ ਲੌਟੇ ਸ਼ੇਰਿੰਗ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਕੌਮੀ ਨਾਲੇਜ ਨੈੱਟਵਰਕ ਦਾ ਭੂਟਾਨ ਦੇ ‘ਡਰੱਕਆਰਈਐੱਨ’ ਨਾਲ ਰਾਬਤਾ ਹੈ। ਇਸ ਰਾਹੀਂ ’ਵਰਸਿਟੀਆਂ, ਖੋਜ ਸੰਸਥਾਵਾਂ, ਲਾਇਬਰੇਰੀਆਂ, ਸਿਹਤ ਤੇ ਖੇਤੀ ਸੈਕਟਰ ਜੁੜਿਆ ਹੋਇਆ ਹੈ।

Share this story
WRITTEN BY

BREAKING