ਨਾਇਜੀਰੀਅਨ ਨਾਗਰਿਕ ਦਿੱਲੀ ਤੋਂ ਹੈਰੋਇਨ ਸਮੇਤ ਕਾਬੂ
ਮੰਡੀ ਗੋਬਿੰਦਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਤੋਂ ਫੋਨ ਰਾਹੀਂ ਹੋਰਨਾਂ ਰਾਜਾਂ ਨੂੰ ਹੈਰੋਇਨ ਤੇ ਕੋਕੀਨ ਸਪਲਾਈ ਕਰਨ ਵਾਲੇ ਨਾਇਜੀਰੀਅਨ ਨਾਗਰਿਕ ਨੂੰ ਹੀਰੋਇਨ ਤੇ ਕੋਕੀਨ ਦੀ ਸਪਲਾਈ ਕਰਦਾ ਸੀ, ਨੂੰ ਜ਼ਿਲ੍ਹਾ ਪੁਲਿਸ ਨੇ 200 ਗ੍ਰਾਮ ਹੈਰੋਇਨ ਸਮੇਤ ਦਿੱਲੀ ਤੋਂ ਕਾਬੂ ਕੀਤਾ।ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਆਪਣੇ ਦਫ਼ਤਰ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਨੇ ਐਸ.ਪੀ. (ਜਾਂਚ) ਸ. ਹਰਪਾਲ ਸਿੰਘ ਅਤੇ ਡੀ.ਐਸ.ਪੀ. (ਮੇਜਰ ਕਰਾਈਮ) ਜਸਵਿੰਦਰ ਸਿੰਘ ਟਿਵਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਹੇਮੰਤ ਕੁਮਾਰ ਇੰਚਾਰਜ ਐਂਟੀ ਨਾਰਕੋਟਿਕ ਸੈਲ ਫ਼ਤਹਿਗੜ੍ਹ ਸਾਹਿਬ ਨੇ ਸੀ.ਆਈ.ਏ. ਸਰਹਿੰਦ ਦੀ ਟੀਮ ਨਾਲ ਨਾਕਾਬੰਦੀ ਦੌਰਾਨ ਪਿਛਲੇ ਦਿਨੀਂ ਜਸਵਿੰਦਰ ਸਿੰਘ ਉਰਫ ਟੋਨੀ ਵਾਸੀ ਗੋਬਿੰਦਗੜ੍ਹ ਪਾਸੋਂ 01 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਜਿਸ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਪਰਚਾ ਦਰਜ਼ ਕੀਤਾ ਗਿਆ ਸੀ ਅਤੇ ਇਸ ਮੁਕੱਦਮੇ ਦੀ ਤਫਤੀਸ਼ ਮੁੱਖ ਥਾਣਾ ਅਫਸਰ ਗੋਬਿੰਦਗੜ੍ਹ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਸੌਂਪੀ ਗਈ ਸੀ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨਾਇਜੀਰੀਅਨ ਨਾਗਰਿਕ ਖਿਲਾਫ ਪਹਿਲਾਂ ਵੀ ਥਾਣਾ ਸਮਰਾਲਾ ਪੁਲਿਸ ਜ਼ਿਲ੍ਹਾ ਖੰਨਾ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਪਰਚਾ ਦਰਜ ਹੈ ਅਤੇ ਇਸ ਪਾਸੋਂ ਸਮਰਾਲਾ ਪੁਲਿਸ ਨੇ 2 ਕਿਲੋ ਹੈਰੋਇਨ ਅਤੇ 40 ਗ੍ਰਾਮ ਕੋਕੀਨ ਬਰਾਮਦ ਕੀਤੀ ਸੀ। ਨਾਇਜੀਰੀਅਨ ਨਾਗਰਿਕ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੇ ਜਿਸ ਤੋਂ ਨਸ਼ਾ ਤਸਕਰੀ ਸਬੰਧੀ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।ਇਸ ਮੌਕੇ ਐਸ.ਪੀ. (ਹੈਡ ਕੁਆਰਟਰ) ਸ਼੍ਰੀ ਨਵਨੀਤ ਬੈਂਸ, ਡੀ.ਐਸ.ਪੀ. ਅਮਲੋਹ ਹੰਸ ਰਾਜ ਸਮੇਤ ਪੁਲਿਸ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।