ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦਿਹਾਂਤ

ਪਟਨਾ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਅੱਜ ਦਿੱਲੀ ਵਿੱਚ ਦਿਹਾਂਤ ਹੋ ਗਿਆ| ਉਹ 82 ਸਾਲ ਦੇ ਸਨ| ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ| 82 ਸਾਲ ਦੇ ਜਗਨਨਾਥ ਮਿਸ਼ਰਾ 3 ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ| ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਪੂਰੇ ਬਿਹਾਰ ਵਿਚ ਸੋਗ ਦੀ ਲਹਿਰ ਹੈ|