February 12, 2025
#ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਪਹੁੰਚ ਕੇ ਕੀਤਾ ਵੋਟਰਾਂ ਦਾ ਧੰਨਵਾਦ

ਫਿਰੋਜ਼ਪੁਰ – ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਵੋਟਰਾਂ ਦਾ ਧੰਨਵਾਦ ਕਰਨ ਲਈ ਚੰਦਨ ਪੈਲੇਸ ਪਹੁੰਚੇ। ਇੱਥੇ ਫਿਰੋਜ਼ਪੁਰ ਦਿਹਾਤੀ ਦੇ 20 ਪਿੰਡਾਂ ਦਾ ਸਾਂਝਾ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਅਕਾਲੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਸਾਬਕਾ ਹਲਕਾ ਵਿਧਾਇਕ ਸ. ਜੋਗਿੰਦਰ ਸਿੰਘ ਜਿੰਦੂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਬਨਣ ਤੇ ਵਰਕਰਾਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਜਵਾਬ ਦਿੱਤਾ ਜਾਵੇਗਾ। ਇਸ ਉਪਰੰਤ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਾਰੇ ਕੰਮ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬੰਦ ਕਰ ਦਿੱਤੇ ਹਨ। ਉਹਨਾਂ ਦੀ ਸਰਕਾਰ ਆਉਣ ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਜਾਵੇਗੀ। ਪਾਰਟੀ ਵਰਕਰਾ ਨੂੰ ਕਿਹਾ ਕਿ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮਹੀਨੇ ਵਿੱਚ ਇੱਕ ਦਿਨ ਫਿਰੋਜ਼ਪੁਰ ਹੈੱਡਕੁਆਰਟਰ ਵਿੱਚ ਹਾਜਰ ਰਹਿਣਗੇ ਅਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣਗੇ। ਅੱਜ ਦੇ ਇਸ ਪ੍ਰੋਗਰਾਮ ਵਿੱਚ ਸੁਰਿੰਦਰ ਸਿੰਘ ਬੱਬੂ, ਕਮਲ ਸ਼ਰਮਾਂ, ਸ਼ਾਮ ਸਿੰਘ ਮੁੱਦਕਾ, ਬਲਵਿਦਰ ਸਿੰਘ ਲਾਡੀ, ਮਨੋਹਰ ਲਾਲ, ਗੁਰਪ੍ਰੀਤ ਸਿੰਘ ਮੱਲਵਾਲ, ਬੂਟਾ ਸਿੰਘ ਭੁੱਲਰ, ਸੁਖਦੇਵ ਸਿੰਘ ਬਜ਼ੀਦਪੁਰ, ਗੁਰਪ੍ਰੀਤ ਸਿੰਘ ਸਿੱਧੂ, ਇਕਬਾਲ ਸਿੰਘ ਸੰਧੂ ਅਤੇ ਸੈਂਕੜੇ ਪਾਰਟੀ ਵਰਕਰ ਹਾਜ਼ਰ ਸਨ।