Skip to content

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਜਾਂਚ ’ਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ

Share this story

ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ ’ਚ ਪਹੁੰਚੀ ਮੁੱਖ ਮੰਤਰੀ
ਐਸ.ਏ.ਐਸ.ਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ.ਬੀ.ਆਈ ਦੇ ਹੱਥਾਂ ਵਿੱਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ।ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਦੇ ਸੰਦਰਭ ਵਿੱਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ ਵਿੱਚ ਸੀ ਅਤੇ ਉਸ ਨੂੰ ਕੁਝ ਵੀ ਨਹੀਂ ਪਤਾ ਕਿ ਉਸ ਵੇਲੇੇ ਭਾਰਤ ਵਿੱਚ ਕੀ ਵਾਪਰਿਆ ਸੀ। ਉਨਾਂ ਕਿਹਾ ਕਿ ਬਿਨਾਂ ਕਿਸੇ ਠੋੋਸ ਗੱਲ ਤੋਂ ਯਭਲੀਆਂ ਮਾਰਨਾ ਸੁਖਬੀਰ ਬਾਦਲ ਦੀ ਪੁਰਾਣੀ ਆਦਤ ਹੈ। ਭਾਰਤ-ਪਾਕਿ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਆਪਣੀ ਵਚਨਬੱਧਤਾ ਨੂੰ ਨਿਭਾਏਗਾ ਅਤੇ ਉਲੀਕੀ ਗਈ ਯੋਜਨਾ ਦੇ ਮੁਤਾਬਕ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ।ਮੋਹਲੇਧਾਰ ਮੀਂਹ ਨਾਲ ਆਏ ਹੜਾਂ ਕਾਰਨ ਸੂਬੇ ਵਿੱਚ ਹੋਏ ਨੁਕਸਾਨ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੜਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ ਉਨਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ।

Share this story
WRITTEN BY

BREAKING