ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਕੋਰਸ ਦੇ ਦੌਰਾਨ ਉਦਯੋਗ ਵਿਚ 6 ਮਹੀਨੇ ਦੀ ਟਰੇਨਿੰਗ ਕਰਵਾਉਣ ਲਈ ਕੋਰਸਾਂ ਵਿਚ ਬਦਲਾਅ ਕਰਨ ‘ਤੇ ਵਿਚਾਰ : ਚੰਨੀ
ਤਕਨੀਕੀ ਸਿੱਖਿਆ ਅਤੇ ਉਦਯੋਗ ਮੰਤਰੀ ਵਲੋਂ ਇਸ ਨੂੰ ਅਮਲੀ ਜਾਮਾਂ ਪਹਿਨਾਉਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਚੰਗੀਗੜ – ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਤਕਨੀਕੀ ਸਿੱਖਆਂ ਸੰਸਥਾਵਾਂ ਦੇ ਕੋਰਸਾਂ ਵਿਚ ਵੱਡੇ ਬਦਲਾਅ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਵਧੇਰੇ ਕਾਰਗਾਰ ਢੰਗ ਨਾਲ ਮੁਹੱਈਆ ਕਰਵਾਉਣ ਲਈ ਜਲਦ ਹੀ ਨਵਾਂ ਸਿਸਟਮ ਹੋਂਦ ਵਿਚ ਲਿਆਂਦਾ ਜਾਵੇਗਾ।ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਸ੍ਰੀ ਸੰਦਰ ਸ਼ਾਮ ਅਰੋੜਾ ਦੀ ਅਗਵਾਈ ਵਿਚ ਇਸ ਸਬੰਧੀ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਦੀ ਪੜਾਈ ਕਰ ਰਹੇ ਨੌਜਵਾਨਾਂ ਨੂੰ ਮੌਜੂਦਾ ਅਤੇ ਭਵਿੱਖ ਦੇ ਉਦਯੋਗ ਦੀਆਂ ਲੋੜਾਂ ਦੇ ਅਨੁਸਾਰ ਨੌਕਰੀਆਂ ਦੇ ਹਾਣੀ ਬਣਾਉਣ ਲਈ ਕੋਰਸ ਦੇ ਦੌਰਾਨ ਘੱਟੋ ਘੱਟ 3 ਤੋਂ 6 ਮਹੀਨੇ ਦੀ ਟਰੇਨਿੰਗ ਜਰੂਰੀ ਹੈ।ਮੀਟਿੰਗ ਦੌਰਾਨ ਇਸ ਗੱਲ ‘ਤੇ ਬਹਤ ਹੀ ਵਿਸਥਾਰ ਨਾਲ ਚਰਚਾ ਕੀਤੀ ਗਈ ਮੌਜੂਦਾ ਸਿਸਟਮ ਦੇ ਅਨੁਸਾਰ ਸਿਰਫ ਇੱਕ ਮਹੀਨਾ ਹੀ ਉਦਯੋਗ ਵਿਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਂਦੀ ਹੈ ਜੋ ਬਹੁਤ ਹੀ ਨਾ ਕਾਫੀ ਹੈ ਅਤੇ ਵਿਦਿਆਰਥੀ ਉਦਯੋਗਾਂ ਵਿਚ ਨੌਕਰੀਆਂ ਲਈ ਪੂਰੀ ਤਰਾਂ ਹੁਨਰਮੰਦ ਨਹੀਂ ਬਣ ਪਾਉਂਦੇ।ਉਨਾਂ ਕਿਹਾ ਕਿ ਭਾਂਵੇਂ ਕੁਝ ਇੰਜਨੀਅਰਇੰਗ ਕੋਰਸਾਂ ਵਿਚ 6 ਮਹੀਨੇ ਦੀ ਟਰੇਨਿੰਗ ਕਰਵਾਈ ਜਾਂਦੀ ਹੈ, ਪਰ ਇਸ ਨੂੰ ਹੋਰ ਕਾਰਗਰ ਬਣਾਉਣ ਦੀ ਲੋੜ ਹੈ।ਉਨਾਂ ਨਾਲ ਹੀ ਕਿਹਾ ਕਿ ਤਕਨੀਕੀ ਸਿੱਖਿਆ ਦੇ ਮੌਜੂਦਾ ਢਾਂਚੇ ਅਤੇ ਉਦਯੋਗ ਦੀਆਂ ਲੋੜਾਂ ਵਿਚ ਇੱਕ ਵੱਡਾ ਪਾੜਾ ਹੈ ਜੋ ਪੂਰਿਆ ਜਾਣਾ ਬਹੁਤ ਜਰੂਰੀ ਹੈ।ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਤਕਨੀਕੀ ਸਿੱਖਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਨਵਾਂ ਸਿਸਟਮ ਹੋਂਦ ਵਿਚ ਲਿਆਉਣ ਲਈ ਜਲਦ ਇੱਕ ਖਰੜਾ ਤਿਅਰ ਕਰਕੇ ਪੇਸ਼ ਕਰਨਗੇ।ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਨਾਲ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।ਉਨਾਂ ਦਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਕੋਰਸਾਂ ਵਿਚ ਬਦਲਾਅ ਦਾ ਮਾਮਲਾ ਡਾਇਰੈਕਟਰ ਜਨਰਲ ਟਰੇਨਿੰਗ ਅਤੇ ਸਰਕਾਰੀ ਬਹੁ-ਤਕਨੀਕੀ ਅਤੇ ਇੰਜਨੀਅਰਇੰਗ ਕਾਲਜ਼ਾਂ ਦਾ ਮਾਮਲ ਆਲ ਇੰਡੀਆ ਕਾਂਉਸਲ ਆਫ ਟੈਕਨੀਕਲ ਐਜੂਕੇਸ਼ਨ ਕੋਲ ਉਠਾਇਆ ਜਾਵੇਗਾ।
ਤਕਨੀਕੀ ਸਿੱਖਿਆ ਮੰਤਰੀ ਨੇ ਆਸ ਜਤਾਈ ਕਿ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਨੂੰ ਦੇਖਦਿਆਂ ਕਿ ਕੇਂਦਰ ਸਰਕਾਰ ਵਲੋਂ ਵੀ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੀਆਂ ਲੋੜਾਂ ਦੇ ਅਨੁਸਾਰ ਹਾਣੀ ਬਣਉਣਾ ਬਹੁਤ ਹੀ ਜਰੂਰੀ ਹੈ ਤਾਂ ਹੀ ਉਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਉਦਯੋਗਾਂ ਵਿਚ ਰੋਜ਼ਗਾਰ ਮਿਲ ਸਕਣਗੇ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡਾਇਰੈਕਟਰ ਸ੍ਰੀ ਪਰਵੀਨ ਥਿੰਦ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਅਤੇ ਉਦਯੋਗ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।