ਪੰਜਾਬ ਸਰਕਾਰ ਵੱਲੋਂ ਅੱਜ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ
ਚੰਡੀਗੜ – ਪੰਜਾਬ ਸਰਕਾਰ ਨੇ 23 ਅਗਸਤ, 2019 ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ਅਸ਼ਟਮੀ ਦੇ ਸਬੰਧ ‘ਚ ਕੀਤੀ ਗਈ ਹੈ। ਵਰਣਨਯੋਗ ਹੈ ਕਿ ਜਨਮ ਅਸ਼ਟਮੀ ਦੀ ਇਹ ਛੁੱਟੀ ਪਹਿਲਾਂ 24 ਅਗਸਤ, 2019 ਨੂੰ ਸੀ, ਜਿਸਨੂੰ ਬਦਲ ਕੇ ਹੁਣ 23 ਅਗਸਤ, 2019 ਨੂੰ ਕੀਤਾ ਗਿਆ ਹੈ।