ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
ਕਾਠਮੰਡੂ – ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਅੱਜ ਨੇਪਾਲ ਦੀ ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕੀਤੀ| ਇਹ ਮੁਲਾਕਾਤ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਸ਼ੀਤਲ ਨਿਵਾਸ ਤੇ ਹੋਈ| ਮੁਲਾਕਾਤ ਦੇ ਬਾਅਦ ਜੈਸ਼ੰਕਰ ਨੇ ਟਵੀਟ ਕੀਤਾ,”ਰਾਸ਼ਟਰਪਤੀ ਵਿੱਦਿਆ ਦੇਵੀ ਭੰਡਾਰੀ ਨਾਲ ਮੁਲਾਕਾਤ ਕਰ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ| ਜਿਕਰਯੋਗ ਹੈ ਕਿ ਜੈਸ਼ੰਕਰ ਨੇ ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਗਿਆਵਲੀ ਨਾਲ ਸਾਰਥਕ ਗੱਲਬਾਤ ਕੀਤੀ ਸੀ| ਇਸ ਦੌਰਾਨ ਦੋਹਾਂ ਨੇਤਾਵਾਂ ਨੇ ਦੋ-ਪੱਖੀ ਸੰਬੰਧਾਂ ਦੀ ਸਮੀਖਿਆ ਕੀਤੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਲਈ ਤਰਜੀਹ ਵਾਲੇ ਖੇਤਰਾਂ ਦੀ ਪਛਾਣ ਕੀਤੀ| ਇਸ ਦੇ ਇਲਾਵਾ ਦੋਹਾਂ ਨੇਤਾਵਾਂ ਨੇ ਨੇਪਾਲ ਭਾਰਤ ਸੰਯੁਕਤ ਕਮਿਸ਼ਨ ਦੀ 5ਵੀਂ ਬੈਠਕ ਦੀ ਸਹਿ ਪ੍ਰਧਾਨਗੀ ਵੀ ਕੀਤੀ|