December 8, 2024
#ਦੇਸ਼ ਦੁਨੀਆਂ

370 ਹਟਾਉਣ ਦਾ ਫ਼ੈਸਲਾ ਮੋਦੀ ਦੀ ਗਲਤੀ : ਇਮਰਾਨ ਖਾਨ

ਇਸਲਾਮਾਬਾਦ – ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਪ੍ਰਮਾਣੂੰ ਹਮਲੇ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਪ੍ਰਮਾਣੂੰ ਹਥਿਆਰ ਤੋਂ ਸੰਪੰਨ ਹਨ ਅਤੇ ਜੇਕਰ ਜੰਗ ਹੋਈ ਤਾਂ ਇਸ ਦਾ ਅਸਰ ਪੂਰੀ ਦੁਨੀਆ ’ਤੇ ਹੋਵੇਗਾ। ਇਸ ਤੋਂ ਇਲਾਵਾ ਇਮਰਾਨ ਖਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਕੇ ਨਰਿੰਦਰ ਮੋਦੀ ਤੋਂ ਬਹੁਤ ਵੱਡੀ ਗਲਤੀ ਹੋਈ ਹੈ। ਕਸ਼ਮੀਰ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ, ਜਦੋਂ ਤੱਕ ਕਸ਼ਮੀਰ ਆਜ਼ਾਦ ਨਹੀਂ ਹੁੰਦਾ ਉਦੋਂ ਤੱਕ ਅਸੀਂ ਕੋਸ਼ਿਸ਼ ਕਰਾਂਗੇ। ਇਮਰਾਨ ਨੇ ਕਿਹਾ ਕਿ ਕਸ਼ਮੀਰ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ।