ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ
ਨਵੀਂ ਦਿੱਲੀ – ਸੁਪਰੀਮ ਕੋਰਟ ਤੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਆਗੂ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਹਾਈ ਕੋਰਟ ‘ਚ ਨਿਯਮਿਤ ਜ਼ਮਾਨਤ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਪਟੀਸ਼ਨ 21 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੀ ਰੱਦ ਹੋ ਗਈ ਸੀ।