ਪੰਜਾਬ ਨੰਬਰਦਾਰ ਯੂਨੀਅਨ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਕਰੋੜ ਦਾ ਯੋਗਦਾਨ ਦੇਵੇਗੀ- ਕਾਂਗੜ
ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪੀ੍ਰਤ ਸਿੰਘ ਕਾਂਗੜ ਨੇ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਰਸਾਉਂਦਿਆਂ ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਜਿਸ ਵਿੱਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਾਭ ਸਿੰਘ ਕੜੈਲ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਪਰਮਿੰਦਰ ਸਿੰਘ, ਸਕੱਤਰ ਬਲਵੰਤ ਸਿੰਘ, ਸਕੱਤਰ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਮਾਨਸਾ ਅੰਮਿ੍ਰਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ, ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਮਾਣ ਭੱਤਾ ਦਾਨ ਕਰਨ ਸਬੰਧੀ ਲਿਖ਼ਤੀ ਸਹਿਮਤੀ ਦਿੱਤੀ।ਉਨ੍ਹਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ, ਮਾਲ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।