ਸੁਪਰੀਮ ਕੋਰਟ ਪੁੱਜਾ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਮਾਮਲਾ
ਨਵੀਂ ਦਿੱਲੀ – ਨਵੀਂ ਦਿੱਲੀ ਦਿੱਲੀ ਦੇ ਤੁਗਲਾਕਾਬਾਦ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਮੰਗਲਵਾਰ ਨੂੰ ਸੁਪਰੀਮ ਕੋਰਟ ਪੁੱਜ ਗਿਆ ਹੈ। ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਮੁੜ ਨਿਰਮਾਣ ਕਰਾਉਣ ਦੇ ਨਾਲ ਮੁੜ ਮੂਰਤੀ ਸਥਾਪਤ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਇਹ ਪਟੀਸ਼ਨ ਹਰਿਆਣਾ ਦੇ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਅਤੇ ਸਾਬਕਾ ਮੰਤਰੀ ਪ੍ਰਦੀਪ ਜੈਨ ਨੇ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੂਜਾ ਦਾ ਅਧਿਕਾਰ ਸੰਵਿਧਾਨਕ ਅਧਿਕਾਰ ਹੈ। ਲਿਹਾਜਾ ਪੂਜਾ ਕਰਨ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਇੱਥੇ ਦੱਸ ਦੇਈਏ ਕਿ 9 ਅਗਸਤ ਨੂੰ ਸੁਪਰੀਮ ਕੋਰਟ ਦੇ ਹੁਕਮ ਮਗਰੋਂ ਦਿੱਲੀ ਵਿਕਾਸ ਅਥਾਰਟੀ ਨੇ 10 ਅਗਸਤ ਨੂੰ ਮੰਦਰ ਢਾਹ ਦਿੱਤਾ ਸੀ, ਜਿਸ ਤੋਂ ਬਾਅਦ ਰਵਿਦਾਸ ਭਾਈਚਾਰੇ ’ਚ ਮੰਦਰ ਢਾਹੇ ਜਾਣ ਨੂੰ ਲੈ ਕੇ ਰੋਸ ਹੈ।