January 22, 2025
#ਭਾਰਤ

ਲੋਕਾਂ ਲਈ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਦਬਾਅ ਜਾਰੀ ਰੱਖਾਂਗੇ: ਰਾਹੁਲ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਕੇਂਦਰ ਅਤੇ ਸੂਬਾ ਸਰਕਾਰ ਉੱਤੇ ਦਬਾਅ ਜਾਰੀ ਰੱਖਣਗੇ ਕਿ ਉਹ ਪ੍ਰਭਾਵਿਤ ਲੋਕਾਂ ਦੀ ਜਲਦੀ ਸਹਾਇਤਾ ਕਰਨ।ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਲਿਖੇ ਹਨ ਕਿ ਵਾਇਨਾਡ ਵਾਸੀਆਂ ਨੂੰ ਉਨ੍ਹਾਂ ਦੀ ਸਹਾਇਤਾ ਦੀ ਸਖਤ ਲੋੜ ਹੈ।ਅੱਜ ਉਨ੍ਹਾਂ ਨੇ ਇਸ ਮਹੀਨੇ ਵਿੱਚ ਦੂਜੀ ਵਾਰ ਕੇਰਲਾ ਵਿੱਚ ਆਪਣੇ ਲੋਕ ਸਭਾ ਹਲਕੇ ਵਾਇਨਾਡ ਦੇ ਰਾਹਤ ਕੈਂਪਾਂ ਦਾ ਦੌਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਵਾਇਨਾਡ ਵਿੱਚ ਭਾਰੀ ਮੀਂਹ ਕਾਰਨ ਅਤੇ ਢਿਗਾਂ ਡਿਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਹ ਇੱਥੇ ਚਾਰ ਦਿਨ ਦੇ ਦੌਰੇ ਉੱਤੇ ਆਏ ਹਨ ਤੇ ਉਨ੍ਹਾਂ ਨੇ ਕੈਂਪ ਵਿੱਚ ਰਾਹਤ ਸਮੱਗਰੀ ਵੰਡੀ ਅਤੇ ਲੋਕਾਂ ਦੀ ਮੁਸ਼ਕਿਲਾਂ ਵੀ ਸੁਣੀਆਂ।ਪ੍ਰਭਾਵਿਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਬਰਬਾਦ ਹੋ ਗਏ ਹਨ ਅਤੇ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਭੇਜੇ ਦਸ ਦਸ ਹਜ਼ਾਰ ਰੁਪਏ ਵੀ ਨਹੀਂ ਮਿਲੇ ਹਨ।