ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 28 ਹੋਰ ਪਿੰਡਾਂ ਦੀ ਬਦਲੇਗੀ ਨੁਹਾਰ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਫੰਡ ’ਚੋਂ 14 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਚਰਨ ਛੋਹ ਪ੍ਰਾਪਤ 63 ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 59.50 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਵਿੱਚੋਂ 35 ਪਿੰਡਾਂ ਲਈ 17.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਵਿਕਾਸ ਮਗਨਰੇਗਾ ਦੇ ਸਹਿਯੋਗ ਕੀਤਾ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 28 ਪਿੰਡਾਂ ਦੇ ਵਿਕਾਸ ਲਈ ਡਿਪਟੀ ਕਮਿਸ਼ਨਰਾਂ ਨੂੰ ਪ੍ਰਤੀ ਪਿੰਡ 50 ਲੱਖ ਰੁਪਏ ਦੇ ਹਿਸਾਬ ਨਾਲ ਫੰਡ ਮਿਲਣਗੇ।