February 5, 2025
#ਪ੍ਰਮੁੱਖ ਖ਼ਬਰਾਂ #ਭਾਰਤ

ਮਾਹੌਲ ਖਰਾਬ ਕਰਨਾ ਚਾਹੁੰਦਾ ਹੈ ਪਾਕਿਸਤਾਨ ਵਿਦੇਸ਼ ਮੰਤਰਾਲੇ

ਪਾਕਿਸਤਾਨ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਬਿਆਨ ਜਾਰੀ ਕੀਤਾ। ਉਨ੍ਹਾਂ ਨੇ ਪੈ੍ਰੱਸ ਕਾਨਫਰੰਸ ’ਚ ਪਾਕਿਸਤਾਨ ਨੂੰ ਝਾੜ ਪਾਈ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੀ ਕੌਸ਼ਿਸ਼ ਮਾਹੌਲ ਨੂੰ ਖਰਾਬ ਕਰਨ ਦੀ ਹੈ। ਪਾਕਿਸਤਾਨ, ਭਾਰਤ ਦੇ ਅੰਦਰੂਨੀ ਮਾਮਲੇ ’ਚ ਬਿਆਨਬਾਜ਼ੀ ਕਰ ਰਿਹਾ ਹੈ। ਅਸੀਂ ਪਾਕਿਸਤਾਨ ਦੇ ਰਵੱਈਏ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹਾਂ। ਪਾਕਿਸਤਾਨ ਹੁਣ ਦੁਨੀਆ ’ਚ ਬੇਨਕਾਬ ਹੋ ਗਿਆ ਹੈ। ਪਾਕਿਸਤਾਨ ਨੂੰ ਭਾਰਤ ਵਲੋਂ ਦੋ ਟੂਕ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਰਵੀਸ਼ ਨੇ ਕਿਹਾ ਕਿ ਪਾਕਿਸਤਾਨ, ਕਸ਼ਮੀਰ ਵਿਚ ਅਸ਼ਾਂਤੀ ਫੈਲਾਉਣਾ ਚਾਹੰੁਦਾ ਹੈ, ਉਹ ਸਿਰਫ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਦੀ ਚਾਲ ਦੁਨੀਆ ਸਮਝ ਰਹੀ ਹੈ। ਪਾਕਿਸਤਾਨ ਨਾ ਤਾਂ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਵੇ ਅਤੇ ਨਾ ਹੀ ਬਿਆਨਬਾਜ਼ੀ ਕਰੇ। ਬੁਲਾਰੇ ਨੇ ਕਿਹਾ ਕਿ ਪਾਕਿਸਤਾਨ, ਜੰਮੂ-ਕਸ਼ਮੀਰ ਦਾ ਗਲਤ ਅਕਸ ਪੇਸ਼ ਕਰ ਰਿਹਾ ਹੈ। ਕਸ਼ਮੀਰ ਘਾਟੀ ’ਚ ਦਵਾਈਆਂ ਦੀ ਕਮੀ ਨਹੀਂ ਹੈ ਅਤੇ ਨਾ ਹੀ ਉੱਥੋਂ ਦੀ ਜਨਤਾ ਨੂੰ ਕਿਸੇ ਚੀਜ਼ ਦੀ ਕਮੀ ਹੈ।