ਕੇ ਕੇ ਬਾਵਾ ਨੇ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ
ਚੰਡੀਗੜ੍ਹ – ਪੰਜਾਬ ਰਾਜ ਉਦਯੋਗ ਵਿਕਾਸ ਨਿਗਮ (ਪੀ.ਆਈ.ਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ।ਸ੍ਰੀ ਬਾਵਾ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਮੁਲਾਕਾਤ ਕਰਕੇ, ਉਨ੍ਹਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਸਬੰਧੀ ਪੱਤਰ ਸੌਪਿਆ। ਉਨ੍ਹਾਂ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।