December 8, 2024
#ਦੇਸ਼ ਦੁਨੀਆਂ

ਭਾਰਤ ਦਾ ਅੰਦਰੂਨੀ ਮਸਲਾ ਹੈ ਕਸ਼ਮੀਰ: ਰੋ ਖੰਨਾ

ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਦਾ ਕਹਿਣਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਸਲਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਬਾਰੇ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਕੈਲੀਫੋਰਨੀਆ ਦੇ ਫਰੀਮੌਂਟ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ, ‘‘ਭਾਰਤ ਦੇ ਲੋਕਤੰਤਰ ਲਈ ਕਸ਼ਮੀਰ ਅੰਦਰੂਨੀ ਮਾਮਲਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੀ ਗਰਮ ਬਿਆਨਬਾਜ਼ੀ ਨੂੰ ਨਰਮ ਕਰਨਾ ਚਾਹੀਦਾ ਹੈ ਅਤੇ ਇਸ ਮੁੱਦੇ ’ਤੇ ਜੰਗ ਜਾਂ ਵਿਵਾਦ ਨੂੰ ਹਵਾ ਨਹੀਂ ਦੇਣੀ ਚਾਹੀਦੀ।’’ ਉਨ੍ਹਾਂ ਕਿਹਾ, ‘‘ਇਮਰਾਨ ਖਾਨ ਦੀ ਭਾਰਤ ਨਾਲ ਜੰਗ ਬਾਰੇ ਬਿਆਨਬਾਜ਼ੀ ਹਾਸੋਹੀਣੀ ਹੈ।’’