ਅੰਤਰਰਾਸ਼ਟਰੀ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲਪ ਕਲਕੱਤਾ ਤੋਂ ਅੱਗੇ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੁਰਗਾਪੁਰ ਤੋਂ ਇਥੇ ਪੁੱਜਾ। ਗੁਰਦੁਆਰਾ ਸਾਹਿਬ ਡਨਲਪ ਵਿਖੇ ਨਗਰ ਕੀਰਤਨ ਦੇ ਪੁੱਜਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ, ਜਦਕਿ ਇਥੋਂ ਰਵਾਨਗੀ ਸਮੇਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਅੱਗੇ ਰਵਾਨਗੀ ਤੋਂ ਪਹਿਲਾਂ ਇਥੇ ਧਾਰਮਿਕ ਦੀਵਾਨ ਸਜਾਏ ਗਏ। ਦੱਸਣਯੋਗ ਹੈ ਕਿ ਨਗਰ ਕੀਰਤਨ ਦਾ ਵੱਖ-ਵੱਖ ਸੂਬਿਆਂ ਅੰਦਰ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਨਗਰ ਕੀਰਤਨ ਦੇ ਕੋਆਰਡੀਨੇਟਰ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਹੀ ਸੰਗਤਾਂ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ ਅਤੇ ਇਹ ਉਤਸ਼ਾਹ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਅਦ ਹੋਰਨਾਂ ਸੂਬਿਆਂ ਅੰਦਰ ਵੀ ਸੰਗਤਾਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨਾਂ ਲਈ ਉਤਾਵਲੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਲਗਾਏ ਗਏ ਹਨ। ਡਨਲਪ ਤੋਂ ਅੱਗੇ ਰਵਾਨਗੀ ਸਮੇਂ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਡਨਲਪ ਸਿੱਖ ਸੰਗਤ ਕਲਕੱਤਾ, ਸ. ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ, ਸ. ਸ਼ਮਸ਼ੇਰ ਸਿੰਘ ਮੀਤ ਪ੍ਰਧਾਨ, ਸ. ਗੁਰਜੀਤ ਸਿੰਘ ਜਨਰਲ ਸੈਕਟਰੀ, ਸ. ਗੁਰਦੇਵ ਸਿੰਘ ਕਾਧਰਾਂ ਸੈਕਟਰੀ, ਸ. ਸਰਦੀਪ ਸਿੰਘ ਕਕਾਰ ਮੈਂਬਰ, ਸ. ਜੋਰਾ ਸਿੰਘ, ਸ. ਅਮਰੀਕ ਸਿੰਘ, ਸ. ਗੁਰਦੀਪ ਸਿੰਘ ਬਾਠ, ਸ. ਗੁਰਦੀਪ ਸਿੰਘ ਹੁੰਦਲ, ਸ. ਸੁਰਜੀਤ ਸਿੰਘ, ਸ. ਪਿਸ਼ੌਰਾ ਸਿੰਘ, ਸ. ਬਿਕਰਮ ਸਿੰਘ, ਸ. ਬਲਵਿੰਦਰ ਸਿੰਘ, ਸ. ਗੁਰਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਰਾਜਵਿੰਦਰ ਸਿੰਘ, ਸ. ਜੁਗਰਾਜ ਸਿੰਘ, ਸ. ਖ਼ਜ਼ਾਨ ਸਿੰਘ, ਸ. ਗੁਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਲ ਸਨ।