September 8, 2024
#ਦੇਸ਼ ਦੁਨੀਆਂ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਤਕਨੀਕੀ ਮਾਹਿਰਾਂ ਦੀ ਬੈਠਕ ਅੱਜ

ਇਸਲਾਮਾਬਾਦ – ਪਾਕਿਸਤਾਨ ’ਚ ਕਰਤਾਰਪੁਰ ਲਾਂਘੇ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ ਤੇ ਪਾਕਿਸਤਾਨ ਵੱਲੋਂ ਵੀਰਵਾਰ ਨੂੰ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਸਬੰਧੀ 30 ਅਗਸਤ ਨੂੰ ਜ਼ੀਰੋ ਲਾਈਨ ’ਤੇ ਤਕਨੀਕੀ ਮੀਟਿੰਗ ਕਰੇਗਾ। ਇਸ ਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਵਲੋਂ ਦਿੱਤੀ ਗਈ ਹੈ। ਇਹ ਪ੍ਰਾਜੈਕਟ ਪਾਕਿਸਤਾਨ ਦੇ ਕਰਤਾਰਪੁਰ ’ਚ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ’ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਤੇ ਇਸ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਸਿਰਫ ਇੱਕ ਪਰਮਿਟ ਦੀ ਲੋੜ ਹੋਵੇਗੀ ਤੇ ਉਹ ਵੀਜ਼ਾ ਫਰੀ ਯਾਤਰਾ ਕਰ ਸਕਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਸਲ ਨੇ ਆਪਣੇ ਹਫਤਾਵਾਰ ਬਿਆਨ ’ਚ ਕਿਹਾ ਕਿ ਕਰਤਾਰਪੁਰ ਲਾਂਘੇ ’ਤੇ ਤਕਨੀਕੀ ਬੈਠਕ ਕੱਲ ਜ਼ੀਰੋ ਲਾਈਨ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਾਰਤ ਨੂੰ ਸੂਚਨਾ ਦੇਣ ਤੋਂ ਬਾਅਦ ਹੀ 30 ਅਗਸਤ ਦਾ ਦਿਨ ਰੱਖਿਆ ਗਿਆ ਹੈ।