Skip to content

ਅੰਬਾਤੀ ਰਾਇਡੂ ਨੇ ਸੰਨਿਆਸ ਦਾ ਫੈਸਲਾ ਲਿਆ ਵਾਪਸ

Share this story

ਵਰਲਡ ਕੱਪ 2019 ਲਈ ਭਾਰਤੀ ਟੀਮ ਤੋਂ ਨਜ਼ਰਅੰਦਾਜ਼ ਕੀਤੇ ਜਾਣ ਵਾਲੇ ਸੱਜੇ ਹੱਥ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਹੁਣ ਖ਼ਬਰ ਹੈ ਕਿ ਅੰਬਾਤੀ ਰਾਇਡੂ ਨੇ ਆਪਣੇ ਸੰਨਿਆਸ ’ਤੇ ਮੁੜ ਵਿਚਾਰ ਕੀਤਾ ਹੈ ਅਤੇ ਫਿਰ ਤੋਂ ਕ੍ਰਿਕਟ ਦੇ ਮੈਦਾਨ ’ਤੇ ਪਰਤਨ ਦਾ ਮਨ ਬਣਾ ਲਿਆ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਸੂਬੇ ਦੇ ਕ੍ਰਿਕਟ ਐਸੋਸੀਏਸ਼ਨ ਨੇ ਕਰ ਦਿੱਤੀ ਹੈ।ਦਰਅਸਲ, ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅੰਬਾਤੀ ਰਾਇਡੂ ਸ਼ਾਰਟ ਫਾਰਮੈਟ ’ਚ ਹੈਦਰਾਬਾਦ ਦੀ ਟੀਮ ਲਈ ਖੇਡਣਗੇ। ਇਸ ਦੇ ਨਾਲ ਹੀ ਇਸ ਗੱਲ ਦਾ ਐਲਾਨ ਹੋ ਗਿਆ ਹੈ ਕਿ ਅੰਬਾਤੀ ਰਾਇਡੂ ਨੇ ਆਪਣੇ ਸੰਨਿਆਸ ਤੋਂ ਨਾਂ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਬਾਤੀ ਰਾਇਡੂ ਇਸ ਗੱਲ ਦੇ ਸੰਕੇਤ ਦੇ ਚੁੱਕੇ ਸਨ ਕਿ ਉਹ ਭਾਰਤੀ ਟੀਮ ’ਚ ਫਿਰ ਤੋਂ ਖੇਡਣਾ ਪਸੰਦ ਕਰਨਗੇ।

Share this story
WRITTEN BY

BREAKING