ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।ਸਾਲ 1604 ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਾਵਨ ਗ੍ਰੰਥ ਸਦਭਾਵਨਾ, ਪਿਆਰ, ਸ਼ਾਂਤੀ ਅਤੇ ਰਹਿਮਦਿਲੀ ਦਾ ਸੁਮੇਲ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਲੋਕਾਂ ਵਿੱਚ ਸਰਵਵਿਆਪੀ ਸਚਾਈ ਵਜੋਂ ਸਹਿਣਸ਼ੀਲਤਾ, ਦਿਆਨਤਦਾਰੀ ਅਤੇ ਆਪਸੀ ਭਾਈਚਾਰੇ ਨੂੰ ਅਪਨਾਉਣ ਦਾ ਮਾਰਗ ਦਿਖਾਇਆ।ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ ਹੈ ਤਾਂ ਜੋ ਮੌਜੂਦਾ ਸੰਸਾਰ ਵਿਚਲੀਆਂ ਮੁਸੀਬਤਾਂ ਅਤੇ ਕਸ਼ਟਾਂ ਤੋਂ ਮੁਕਤੀ ਪ੍ਰਾਪਤ ਕੀਤੀ ਜਾ ਸਕੇ।