ਮਹਾਰਾਸ਼ਟਰ ਵਿੱਚ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ 8 ਵਿਅਕਤੀਆਂ ਦੀ ਮੌਤ
ਧੂਲੇ – ਮਹਾਰਾਸ਼ਟਰ ਦੇ ਧੂਲੇ ਜ਼ਿਲੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਵਿਅਕਤੀ ਜ਼ਖਮੀ ਹੋ ਗਏ। ਜਿਕਰਯੋਗ ਹੈ ਕਿ ਹਾਦਸੇ ਵਾਪਰਨ ਸਮੇਂ ਫੈਕਟਰੀ ਵਿੱਚ ਲਗਭਗ 100 ਮਜ਼ਦੂਰ ਕੰਮ ਕਰ ਰਹੇ ਸਨ। ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖਮੀ ਮਜ਼ਦੂਰਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਦਸੇ ਵਾਲੇ ਸਥਾਨ ਤੇ ਕਾਫੀ ਅੱਗ ਲੱਗ ਗਈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਜਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਧੂਲੇ ਜ਼ਿਲੇ ਵਿੱਚ ਸ਼ਿਵਪੁਰ ਦੇ ਵਹਾੜੀ ਇਲਾਕੇ ਵਿੱਚ ਅੱਜ ਸਵੇਰੇ 10 ਵਜੇ ਇੱਕ ਕੈਮੀਕਲ ਫੈਕਟਰੀ ਵਿੱਚ ਸਿਲੰਡਰ ਫੱਟਣ ਕਾਰਨ ਧਮਾਕਾ ਹੋ ਗਿਆ। ਧਮਾਕਾ ਇੰਨੇ ਭਿਆਨਕ ਰੂਪ ਵਿੱਚ ਹੋਇਆ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੀ ਦੂਰੀ ਤੱਕ ਸੁਣਾਈ ਦਿੱਤੀ ਫਿਲਹਾਲ ਬਚਾਅ-ਰਾਹਤ ਕਾਰਜ ਜਾਰੀ ਹੈ।