ਥਲ ਸੈਨਾ ਮੁਖੀ ਨੇ ਕੰਟਰੋਲ ਰੇਖਾ ਉੱਤੇ ਸਥਿਤੀ ਦਾ ਜਾਇਜ਼ਾ ਲਿਆ
ਥਲ ਸੈਨਾ ਮੁਖੀ ਜਨਰਲ ਬਿਪਨ ਰਾਵਤ ਨੇ ਅੱਜ ਜੰਮੂ ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਦਾ ਦੌਰਾ ਕੀਤਾ ਅਤੇ ਜਵਾਨਾਂ ਨੂੰ ਮਿਲੇ ਅਤੇ ਸਰਹੱਦ ਪਾਰ ਤੋਂ ਘੁਸਪੈਠ, ਗੋਲੀਬੰਦੀ ਅਤੇ ਹਿੰਸਕ ਕਾਰਵਾਈਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਰੱਖਿਆ ਤਰਜਮਾਨ ਨੇ ਦੱਸਿਆ ਕਿ ਥਲ ਸੈਨਾ ਮੁਖੀ ਨੇ ਪੀਰ ਪੰਜਾਲ ਖੇਤਰ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਸ਼ਹਿ ਦੇਣ ਵਾਲਿਆਂ ਨਾਲ ਨਜਿੱਠਣ ਲਈ ਰਣਨੀਤੀ ਵੀ ਫੌਜੀ ਅਧਿਕਾਰੀਆਂ ਨਾਲ ਸਾਂਝੀ ਕੀਤੀ। ਉਨ੍ਹਾਂ ਨਾਲ ਜਨਰਲ ਆਫੀਸਰ ਕਮਾਂਡਿੰਗ-ਇਨ-ਚੀਫ ਉੱਤਰੀ ਕਮਾਂਡ ਰਣਬੀਰ ਸਿੰਘ, ਵਾਈਟ ਨਾਈਟ ਕੋਰ ਦੇ ਲੈਫਟੀਨੈਂਟ ਜਨਰਲ ਪਰਮਜੀਤ ਸਿੰਘ ਸੰਘਾ ਅਤੇ ਹੋਰ ਕਮਾਂਡਰ ਵੀ ਸਨ।