December 4, 2024
#ਦੇਸ਼ ਦੁਨੀਆਂ

ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕੋਈ ਬਦਲ ਨਹੀਂ : ਕੁਰੈਸ਼ੀ

ਇਸਲਾਮਾਬਾਦ- ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੇ ਹੁਣ ਗੱਲਬਾਤ ਨਾਲ ਮਸਲਾ ਹੱਲ ਕਰਨ ਦੀ ਗੱਲ ਆਖੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਹ ਦੁਵੱਲੇ ਮੁੱਦਿਆਂ ‘ਤੇ ਭਾਰਤ ਨਾਲ ਗੱਲਬਾਤ ਲਈ ਤਿਆਰ ਹਨ ਪਰ ਭਾਰਤ ਵਿੱਚ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਮਾਹੌਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਗ ਕੋਈ ਵਿਕਲਪ ਨਹੀਂ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਭਾਰਤ ਨਾਲ ਕਸ਼ਮੀਰ ਮੁੱਦੇ ‘ਤੇ ਸ਼ਰਤਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕੁਰੈਸ਼ੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਹਾਲ ਹੀ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਸ਼ਮੀਰ ਮੁੱਦੇ ਦਾ ਅੰਤਰਰਾਸ਼ਟਰੀਕਰਨ ਕਰਨ ਦੀ ਕੋਸ਼ਿਸ਼ ਕੀਤੀ ਤੇ ਜਦੋਂ ਇਸ ਵਿੱਚ ਕਾਮਯਾਬ ਨਹੀਂ ਹੋਏ ਤਾਂ ਉਨ੍ਹਾਂ ਭਾਰਤ ਨਾਲ ਪਰਮਾਣੂੰ ਯੁੱਧ ਕਰਨ ਦੀ ਧਮਕੀ ਦੇ ਦਿੱਤੀ।