550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਕਮੇਟੀ ਵੱਲੋਂ ਇੰਦਰਾ ਗਾਂਧੀ ਸਟੇਡੀਅਮ ਵਿਖੇ ਸ਼ਾਨਦਾਰ ਪ੍ਰੋਗਰਾਮ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿਖੇ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੰਚ ‘ਤੇ ਬੱਚਿਆਂ ਨੇ ਸਮੂਹਿਕ ਤੌਰ ’ਤੇ ਸ਼ਾਨਦਾਰ ਕੀਰਤਨ ਕੀਤਾ। ਇਸ ਨਾਲ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550 ਸਾਲਾ ਮੌਕੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ,ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਸਨ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸੰਬੋਧਨ ਦੌਰਾਨ 550ਵੇਂ ਪ੍ਰਕਾਸ਼ ਪੂਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ ਅਤੇ ਸਰਬ ਸਾਂਝ ਦਾ ਸੁਨੇਹਾ ਦਿੱਤਾ। ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਨੂੰ ਸਿੱਖ ਕੌਮ ‘ਤੇ ਮਾਣ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੂਰਬ ਦੀ ਵਧਾਈ ਦਿੱਤੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਇਸ ਪ੍ਰੋਗਰਾਮ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਨੂੰ ਸਨਮਾਨਿਤ ਕੀਤਾ ਗਿਆ।