ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਵਿੱਚ ਜਿੱਤਿਆ ‘ਸੋਨ ਤਮਗਾ’
ਐਸ਼ਏ ਨਗਰ – ਅੱਠਵੀਂ ਸਟੇਟ ਓਕੀਨਾਵਾ ਸ਼ੋਰਿਨ (ਆਰ ਵਾਈ ਯੂ) ਕਰਾਟੇ ਚੈਂਪੀਅਨਸ਼ਿਪ 2019 ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ -7 , ਮੁਹਾਲੀ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਦਾ ਆਯੋਜਨ ਲੁਧਿਆਣਾ ਕਰਾਟੇ ਐਸੋਸੀਏਸ਼ਨ ਵੱਲੋਂ ਜੀ.ਐਸ ਰਿਜ਼ੋਰਟਸ, ਆਲਮਗੀਰ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਕੈਟਾਗਰੀ 70 ਕਿਲੋਗ੍ਰਾਮ ਵਿੱਚ ਵਿਦਿਆਰਥੀ ਗੁਰਨੂਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਗੁਰਨੂਰ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਵੱਧਦੇ ਹੋਏ ਅਗਲੇ ਕਦਮਾਂ ਲਈ ਉਤਸ਼ਾਹਿਤ ਕੀਤਾ। ਸਕੂਲ ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਗੁਰਨੂਰ ਸਿੰਘ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਜ਼ਿੰਦਗੀ ਵਿੱਚ ਹੋਰ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ।