January 22, 2025

ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦਾ ਅਹੁਦਾ ਸੰਭਾਲਿਆ

ਚੰਡੀਗੜ – ਅੱਜ ਇਥੇ ਪਰਿਵਾਰ ਕਲਿਆਣ ਭਵਨ ਵਿਖੇ ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਅਵਨੀਤ ਕੌਰ ਐਮ ਡੀ (ਗਾਇਨੀ) ਹਨ ਅਤੇ 29 ਜਨਵਰੀ 1985 ਤੋਂ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਹਨ।ਅੱਜਕਲ ਉਹ ਬਤੌਰ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਕਿ ਡਾ. ਰੀਟਾ ਭਾਰਦਵਾਜ ਨੇ ਵੀ ਅੱਜ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਅਹੁਦਾ ਸੰਭਾਲਿਆ। ਡਾ. ਰੀਟਾ ਭਾਰਦਵਾਜ ਵੀ ਐਮ ਡੀ ਗਾਇਨੀ ਹਨ। ਉਹ 14 ਫ਼ਰਵਰੀ 1985 ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹ ਬਤੌਰ ਡਾਇਰੈਕਟਰ ਰਾਸ਼ਟਰੀ ਸਿਹਤ ਮਿਸ਼ਨ ਦੇ ਨਾਲ-ਨਾਲ ਬਤੌਰ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਵਜੋਂ ਸੇਵਾਵਾਂ ਨਿਭਾਉਣਗੇ।