December 8, 2024
#ਪੰਜਾਬ #ਪ੍ਰਮੁੱਖ ਖ਼ਬਰਾਂ

ਮੁੱਖ ਮੰਤਰੀ ਵੱਲੋਂ ਬਟਾਲਾ ਧਮਾਕੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ 19 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ। ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ। ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ।