ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ
ਨਵੀਂ ਦਿੱਲੀ – ਸੀਨੀਅਰ ਵਕੀਲ ਰਾਮਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ’ਚ ਉਨ੍ਹਾਂ ਦੇ ਘਰ ’ਚ ਦਿਹਾਂਤ ਹੋ ਗਿਆ। ਉਹ 95 ਸਾਲ ਦੇ ਸਨ।ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਅਤੇ ਸਿਆਸੀ ਆਗੂਆਂ ਤੋਂ ਇਲਾਵਾਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਦਾਅੰਤਿਮ ਸੰਸਕਾਰ ਸ਼ਾਮ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ’ਤੇ ਕੀਤਾ ਗਿਆ।