Skip to content

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

Share this story

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੰਮ ਸ਼ੁਰੂ ਕਰਵਾਇਆ ਅਤੇ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿੱਤ ਮੰਤਰੀ ਵੱਲੋਂ ਜਿੱਥੇ ਮੁਹੱਲਾ ਵਾਸੀਆਂ ਦੀ ਮੰਗ ’ਤੇ ਆਰ.ਓ. ਸਿਸਟਮ ਲਗਾਉਣ ਦਾ ਐਲਾਨ ਕੀਤਾ ਗਿਆ ਉਥੇ ਹੀ ਉਨ੍ਹਾਂ ਦੀ ਬਿਜਲੀ ਦੀਆਂ ਤਾਰਾਂ ਦੀ ਇੱਕ ਹੋਰ ਮੰਗ ’ਤੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਅਗਰਵਾਲ ਸਟਰੀਟ ਦੀਆਂ ਬਿਜਲੀ ਦੀਆਂ ਤਾਰਾਂ ਅਤੇ ਖੰਭਿਆਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਵਿੱਤ ਮੰਤਰੀ ਵਲੋਂ ਇਸ ਉਪਰੰਤ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਨਾਮ ਵੰਡ ਸਮਾਰੋਹ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਸ਼੍ਰੀ ਬਾਦਲ ਵੱਲੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਦੀ ਮੰਗ ’ਤੇ ਸਕੂਲ ਦੇ ਕਲਾਸਰੂਮਾਂ ਲਈ, ਕੰਪਿਊਟਰਾਂ ਲਈ, ਸਮਾਰਟ ਕਲਾਸਾਂ ਆਦਿ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਵਿੱਤੀ ਸਾਲ ਵਿੱਚ ਇਸ ਸਕੂਲ ਲਈ 10 ਲੱਖ ਰੁਪਏ ਦੀ ਹੋਰ ਗ੍ਰਾਂਟ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਕੂਲ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਸ਼੍ਰੀ ਬਾਦਲ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਅਤੇ ਅਧਿਆਪਕ ਸਾਡੇ ਲਈ ਇੱਕ ਚਾਨਣ ਮੁਨਾਰਾ ਹੁੰਦੇ ਹਨ ਇਸ ਉਪਰੰਤ ਸ਼੍ਰੀ ਬਾਦਲ ਵੱਲੋਂ ਆਪਣੇ ਦਫ਼ਤਰ ਵਿਖੇ ਪਹੁੰਚ ਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਸਕੂਲ ਕਮੇਟੀਆਂ ਅਤੇ ਵੱਖ-ਵੱਖ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਵਿਕਾਸ ਕਾਰਜਾਂ ਦੇ ਚੈਕ ਵੀ ਤਕਸੀਮ ਕੀਤੇ।

Share this story
WRITTEN BY

BREAKING