ਪੰਜਾਬ ਮੰਤਰੀ ਮੰਡਲ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਾਂਝਾ ਇਜਲਾਸ ਬਲਾਉਣ ਦਾ ਮਤਾ ਪਾਸ

ਸੁਲਤਾਨਪੁਰ ਲੋਧੀ ’ਚ ਲਿਆ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ
ਸੁਲਤਾਨਪੁਰ ਲੋਧੀ – ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਹੋਈ।ਦਰਅਸਲ, ਇਹ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰਸਮਰਪਿਤ ਸੀ। ਇਸੇ ਲਈ ਕੈਬਨਿਟ ਦੀ ਮੀਟਿੰਗ ਸੁਲਤਾਨਪੁਰ ਲੋਧੀ ਰੱਖਣ ਦਾ ਫ਼ੈਸਲਾ ਖ਼ੁਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਸੀ। ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ। ਇਸ ਦੇ ਨਾਲ ਹੀਮੰਤਰੀ ਮੰਡਲ ਨੇ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧਵਿੱਚ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ। ਆਪਣੇਮਤੇ ਵਿੱਚ ਵਜ਼ਾਰਤ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਬੁਲਾਉਣ ਦਾ ਫੈਸਲਾ ਕੀਤਾ। ਇਕਹੋਰ ਮਤੇ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਇਤਿਹਾਸਕ ਮੌਕੇ ’ਤੇ ਸੰਸਦਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਿਸ਼ ਕਰਨ ਦਾ ਵੀ ਫੈਸਲਾਲਿਆ। ਮਤੇ ਮੁਤਾਬਕ ਇਸ ਸੰਸਦੀ ਇਜਲਾਸ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸੰਬੋਧਨ ਕੀਤਾ ਜਾਣਾਚਾਹੀਦਾ ਹੈ ਅਤੇ ਇਸ ਵਿੱਚ ਨਾਮਵਰ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾਵੇ। ਮੰਤਰੀ ਮੰਡਲ ਨੇਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ ਹੈ। ਇਸ ਨਾਲ ਦਰਸ਼ਨਾਂ ਦੀਤਾਂਘ ਰੱਖਣ ਵਾਲੇ ਸ਼ਰਧਾਲੂ ਸਿੱਖ ਸੰਗਤ ਦੀ ਅਰਦਾਸ ਮੁਤਾਬਕ ਬਿਨਾਂ ਕਿਸੇ ਰੋਕ ਤੋਂ ਖੁੱਲੇਦਰਸ਼ਨ-ਦੀਦਾਰੇ ਕਰ ਸਕਣਗੇ। ਮੁੱਖ ਮੰਤਰੀ ਨੇ ਅੱਜ ਇਸ ਮੀਟਿੰਗ ਦੌਰਾਨ ਟੈਂਟ–ਸਿਟੀ, ਲੰਗਰ,ਮੈਡੀਕਲ ਤੇ ਐਮਰਜੈਂਸੀ, ਪੀਣ ਵਾਲੇ ਪਾਣੀ ਦੇ ਇੰਤਜ਼ਾਮ ਅਤੇ ਸਫ਼ਾਈ, ਪਾਰਕਿੰਗ, ਟਰਾਂਸਪੋਰਟੇਸ਼ਨਆਦਿ ਜਿਹੇ ਪ੍ਰਬੰਧਾਂ ਦਾ ਨਿੱਠ ਕੇ ਜਾਇਜ਼ਾ ਲਿਆ।ਕੋਰਟ ਮੈਨੇਜਰਾਂ ਦੀਆਂ 24 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ- ਸੂਬੇ ਦੀ ਨਿਆਂ ਪ੍ਰਣਾਲੀ ਵੱਲੋਂ ਨਿਆਂ ਦੇਣ ਵਿੱਚ ਹੋਰ ਵਧੇਰੇ ਕੁਸ਼ਲਤਾ ਤੇ ਤੇਜ਼ੀਲਿਆਉਣ ਦੇ ਮਕਸਦ ਨਾਲ ਮੰਤਰੀ ਮੰਡਲ ਨੇ ਅੱਜ ਸੂਬਾ ਭਰ ਦੀਆਂ ਅਧੀਨ ਅਦਾਲਤਾਂ ਵਿੱਚ ਕੋਰਟ ਮੈਨੇਜਰਗ੍ਰੇਡ-2 ਦੀਆਂ 24 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ। ਇਹ ਫੈਸਲਾ ਗ੍ਰਹਿ ਮਾਮਲਿਆਂ ਤੇਨਿਆਂ ਵਿਭਾਗ ਅਤੇ ਹਾਈ ਕੋਰਟ ਦੇ ਰਜਿਸਟਰਾਰ ਪਾਸੋਂ ਪ੍ਰਾਪਤ ਤਜਵੀਜ਼ ਦੇ ਸੰਦਰਭ ਵਿੱਚ ਲਿਆ ਗਿਆਹੈ। ਇਨ੍ਹਾਂ ਅਸਾਮੀਆਂ ਵਿੱਚੋਂ 22 ਅਸਾਮੀਆਂ ਸੈਸ਼ਨ ਡਵੀਜ਼ਨਾਂ ਲਈ ਹੋਣਗੀਆਂ। ਜਦੋਂ ਕਿ ਇੱਕ-ਇੱਕਅਸਾਮੀ ਚੰਡੀਗੜ੍ਹ ਅਤੇ ਹਾਈ ਕੋਰਟ ਲਈ ਹੋਵੇਗੀ। ਪੰਜਾਬ ਨੇ ਕੁਦਰਤੀ ਗੈਸ’ਤੇ ਵੈਟ ਘਟਾਇਆ- ਉਦਯੋਗ ਨੂੰ ਵਾਤਾਵਰਣਪੱਖੀ ਗੈਸ ਦੀ ਵਰਤੋਂ ਵੱਲ ਮੋੜਣ ਦੇ ਉਦੇਸ਼ ਨਾਲ ਇੱਕ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇਅੱਜ ਕੁਦਰਤੀ ਗੈਸ ’ਤੇ ਵੈਟ ਦੀ ਦਰ 14.3 ਫੀਸਦੀ ਤੋਂ ਘਟਾ ਕੇ 3.3 ਫੀਸਦੀ ਕਰਨ ਦਾ ਫੈਸਲਾ ਕੀਤਾਹੈ। ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਆਖਿਆ ਕਿ ਵੈਟ ਘਟਾਉਣ ਨਾਲ ਸੂਬੇ ਵਿੱਚ ਉਦਯੋਗਿਕ ਪ੍ਰਦੂਸ਼ਣ ਨੂੰ ਘੱਟ ਕਰਨ ’ਚ ਸਫ਼ਲਤਾ ਮਿਲੇਗੀ। ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਇੱਕ ਸਰਕਾਰੀ ਬੁਲਾਰੇ ਨੇਦੱਸਿਆ ਕਿ ਕੁਦਰਤੀ ਗੈਸ ’ਤੇ ਵੈਟ ਦੀ ਦਰ ਘਟਣ ਨਾਲ ਕੁਦਰਤੀ ਗੈਸ ਸਪਲਾਈ ਕਰਨ ਵਾਲਾਐਨ.ਐਫ.ਐਲ. ਨੂੰ ਕੁਦਰਤੀ ਗੈਸ ਦੀ ਬਿਲੰਗ ਪੰਜਾਬ ਤੋਂ ਸ਼ੁਰੂ ਕਰ ਸਕਦਾ ਹੈ, ਜਿਸ ਨਾਲ ਕੁਦਰਤੀਗੈਸ ’ਤੇ ਪੰਜਾਬ ਦੀ ਵੈਟ ਵਸੂਲੀ ਵਧ ਸਕਦੀ ਹੈ।ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ- ਪੰਜਾਬ ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਕੇਸ ਵਜੋਂ ਮ੍ਰਿਤਕਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਕਾਰਜ ਬਾਅਦਪ੍ਰਵਾਨਗੀ ਦੇ ਦਿੱਤੀ ਹੈ। ਨੇਹਾ ਸ਼ੋਰੀ ਜ਼ੋਨਲ ਲਾਈਸੈਂਸਿੰਗ ਅਥਾਰਟੀ ਮੋਹਾਲੀ ਵਜੋਂ ਤਾਇਨਾਤ ਸੀਜਿਸ ਦੀ 29 ਮਾਰਚ, 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇਲਿਆ ਤਾਂ ਕਿ ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨੂੰ ਦਰਪੇਸ਼ ਵਿੱਤੀ ਔਕੜਾਂ ਦੂਰ ਕੀਤੀਆਂ ਜਾ ਸਕਣ।