December 8, 2024
#ਪੰਜਾਬ #ਭਾਰਤੀ ਡਾਇਸਪੋਰਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਲੀਹੋਂ ਲਾਹੁਣ ਲਈ ਬਾਦਲਾਂ ਦੇ ਯਤਨਾਂ ਦੀ ਤਿੱਖੀ ਨਿੰਦਾਸੀ.ਬੀ.ਆਈ.ਨੂੰ ਜਾਂਚ ਸੌਂਪਣ ਦੇ ਫ਼ੈਸਲੇ ’ਤੇ ਉਠਾਏ ਸਵਾਲ

ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਿਲਕੁਲ ਗੈਰ-ਸੰਜੀਦਾ ਅਤੇ ਭੜਕਾਊ ਹਨ। ਉਨਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਬਾਰੇ ਕੋਈ ਸੱਚਾ ਸਿੱਖ ਸੋਚ ਵੀ ਨਹੀਂ ਸਕਦਾ। ਉਨਾਂ ਕਿਹਾ ਕਿ ਹਰਸਿਮਰਤ ਕੌਰ ਨੂੰ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਦੀ ਆਦਤ ਹੈ ਅਤੇ ਉਹ ਬਿਲਕੁਲ ਅਧੂਰੀ ਜਾਣਕਾਰੀ ਰੱਖਦੇ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਿਕ ਦਿਹਾੜੇ ਨੂੰ ਸਿੱਖ ਪੰਥ ਦੀ ਮਰਯਾਦਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਵਚਨਬੱਧ ਹੈ ਅਤੇ ਨਾਲ ਹੀ ਸਮਾਗਮਾਂ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝੀ ਸਮਾਗਮ ਕਮੇਟੀ ਬਣਾਉਣ ਦੇ ਦਿੱਤੇ ਪ੍ਰਸਤਾਵ ਨੂੰ ਮੰਨਣ ਲਈ ਵੀ ਤਿਆਰ-ਬਰ-ਤਿਆਰ ਹੈ। ਉਨਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਪੰਜ ਮੈਂਬਰੀ ਕਮੇਟੀ ਵਿੱਚ ਦੋ ਨੁਮਾਇੰਦੇ ਪੰਜਾਬ ਸਰਕਾਰ ਵੱਲੋਂ ਅਤੇ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਕੀਤੇ ਜਾਣੇ ਹਨ ਜਦਕਿ ਇਕ ਸਿੱਖ ਵਿਦਵਾਨ ਨੂੰ ਮੈਂਬਰ ਦੇ ਤੌਰ ’ਤੇ ਸ਼ਾਮਿਲ ਕੀਤੇ ਜਾਣ ਦਾ ਪ੍ਰਸਤਾਵ ਹੈ।ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਉਸ ਬਿਆਨ ਦੀ ਵੀ ਤਿੱਖੀ ਨਿੰਦਾ ਕੀਤੀ ਜਿਸ ਰਾਹੀਂ ਉਨਾਂ ਕਿਹਾ ਸੀ ਕਿ ਪੰਜਾਬ ਨੂੰ ਕਿਸੇ ਖੇਤੀ ਅਧਾਰਿਤ ਪ੍ਰੋਜੈਕਟ ਦੀ ਲੋੜ ਨਹੀਂ। ਉਨਾਂ ਹੈਰਾਨੀ ਜਤਾਈ ਕਿ ਹਰਸਿਮਰਤ ਕੌਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਨਜਾਣ ਦਿੱਲੀ ਵਿੱਚ ਕਿਵੇਂ ਕੰਮ ਕਰ ਰਹੇ ਹਨ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਇਹ ਦਾਅਵਾ ਕਿਵੇਂ ਕਰ ਸਕਦੇ ਹਨ ਕਿ ਖੇਤੀ ਅਧਾਰਿਤ ਸੂਬੇ ਨੂੰ ਇਸ ਨਾਲ ਸਬੰਧਿਤ ਪ੍ਰੋਜੈਕਟ ਦੀ ਲੋੜ ਨਹੀਂ ਹੈ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਧਰਮ ਹਮੇਸ਼ਾ ਰਾਜਨੀਤੀ ਤੋਂ ਉਪਰ ਹੈ । ਉਨਾਂ ਸਭ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਪੱਧਰ ਤੋਂ ਉਪਰ ਉਠ ਕੇ ਇਸ ਸਮਾਗਮ ਨੂੰ ਮਨਾਉਣ ਵਿੱਚ ਅਪਣਾ ਯੋਗਦਾਨ ਦੇਣ। ਉਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਹੋਏ ਸ਼ਤਾਬਦੀ ਸਮਾਗਮਾਂ ਅਨੁਸਾਰ ਪੰਜਾਬ ਸਰਕਾਰ ਸਾਰੇ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੇ ਅੰਦਰ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੇਣ ਲਈ ਵਚਨਬੱਧ ਹੈ ਜਦਕਿ ਪੰਜਾਬ ਸਰਕਾਰ ਵਲੋਂ ਮੁੱਖ ਸਮਾਗਮ ਗੁਰਦੁਆਰਾ ਸਾਹਿਬ ਦੇ ਨੇੜੇ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨੇ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਸੀ.ਬੀ.ਆਈ.ਰਾਹੀਂ ਲੀਹੋਂ ਲਾਹੁਣ ਦੇ ਯਤਨਾਂ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਮਤੇ ਅਨੁਸਾਰ ਜਾਂਚ ਸੀ.ਬੀ.ਆਈ. ਕੋਲੋਂ ਵਾਪਿਸ ਲੈ ਕੇ ਐਸ.ਆਈ.ਟੀ. ਨੂੰ ਦੇਣ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨਾਂ ਸੀ.ਬੀ.ਆਈ. ਦੀ ਪਹੁੰਚ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੀ.ਬੀ.ਆਈ. ਵਲੋਂ ਸਾਰੇ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਦਾਖਿਲ ਕਰਨ ਪਿਛੋਂ ਹੁਣ ਇਹ ਜਾਂਚ ਐਸ.ਆਈ.ਟੀ. ਨੂੰ ਸੌਂਪਣ ਤੋਂ ਕੌਣ ਰੋਕ ਰਿਹਾ ਹੈ। ਉਨਾਂ ਕਿਹਾ ਕਿ ਸੀ.ਬੀ.ਆਈ. ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਨਹੀਂ ਸਗੋਂ ਪ੍ਰਸੋਨਲ ਮੰਤਰਾਲੇ ਦੇ ਅਧੀਨ ਕੰਮ ਕਰਦੀ ਹੈ। ਉਨਾਂ ਕਿਹਾ ਕਿ ਬਾਦਲਾਂ ਵਲੋਂ ਨਿਆਂ ਦੇ ਰਸਤੇ ਵਿੱਚ ਰੋੜੇ ਅਟਕਾਏ ਜਾ ਰਹੇ ਹਨ। ਉਨਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਸੀ.ਬੀ.ਆਈ.ਨੂੰ ਕਿਉਂ ਸੌਂਪੀ ਗਈ ?ਅਪਣੇ ਸਿਆਸੀ ਸਲਾਹਕਾਰਾਂ ਦੀਆਂ ਨਿਯੁਕਤੀਆਂ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਪੰਜਾਬ ਦੇ 12700 ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣਾ ਸੰਭਵ ਨਹੀਂ ਜਿਸ ਕਰਕੇ ਲੋਕਾਂ ਦੀਆਂ ਲੋੜਾਂ ਅਤੇ ਇਛਾਵਾਂ ਅਨੁਸਾਰ ਨੀਤੀ ਨਿਰਮਾਣ ਲਈ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਨਵੇਂ ਅਹੁਦੇਦਾਰ ਉਨਾਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਸਹਿਯੋਗ ਦੇਣਗੇ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੇਤੇ ਦੀਆਂ ਖੱਡਾਂ ਤੋਂ ਪਿਛਲੇ ਸਾਲ ਕੇਵਲ 32 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਸੀ ਜੋ ਕਿ ਇਸ ਵਾਰ 306 ਕਰੋੜ ਰੁਪਏ ਹੋ ਗਿਆ ਹੈ ।ਇਸ ਤੋਂ ਪਹਿਲਾ ਪੰਜਾਬ ਕੈਬਨਿਟ ਦੀ ਮੀਟਿੰਗ ਲਈ ਸੁਲਤਾਨਪੁਰ ਲੋਧੀ ਵਿਖੇ ਪੁੱਜੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾ ਆਪਣੇ ਸਮੂਹ ਕੈਬਨਿਟ ਸਾਥੀਆਂ ਨਾਲ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਸਤਨਾਮ ਸਿੰਘ ਨੇ ਮੁੱਖ ਮੰਤਰੀ ਤੇ ਸਮੂਹ ਕੈਬਨਿਟ ਮੰਤਰੀਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ।ਇਸ ਉਪਰੰਤ ਮੁੱਖ ਮੰਤਰੀ ਤੇ ਸਮੂਹ ਕੈਬਨਿਟ ਮੰਤਰੀਆਂ ਨੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਵਾਲੇ ਪੰਡਾਲ ਸਥਾਨ ਅਤੇ ਸ਼ਰਧਾਲੂਆਂ ਦੇ ਰਹਿਣ ਲਈ ਬਣਾਏ ਜਾ ਰਹੇ ਟੈਂਟ ਸਿਟੀ ਦਾ ਦੌਰਾ ਕਰ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਵੱਲੋਂ 35000 ਸ਼ਰਧਾਲੂਆਂ ਦੇ ਠਹਿਰਨ ਦੀ ਸਮਰੱਥਾ ਵਾਲੇ ਤਿੰਨ ਟੈਂਟ ਸਿਟੀ ਬਣਾਏ ਜਾ ਰਹੇ ਹਨ। ਇਸ ਟੈਂਟ ਸਿਟੀ ਵਿੱਚ ਸ਼ਰਧਾਲੂਆਂ ਦੇ ਠਹਿਰਨ ਦਾ ਪ੍ਰਬੰਧ, ਲੰਗਰ ਹਾਲ, ਜੋੜਾ ਘਰ, ਗਠੜੀ ਘਰ, ਗ਼ੁਸਲਖ਼ਾਨੇ ਤੇ ਪਖਾਨਿਆਂ ਤੋਂ ਇਲਾਵਾ ਵੱਖਰੀ ਪਾਰਕਿੰਗ ਥਾਂ ਬਣਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਪਵਿੱਤਰ ਵੇਈਂ ਉਤੇ ਬਣਾਏ ਜਾ ਰਹੇ ਸੱਤ ਪੁਲਾਂ ਦੇ ਨਿਰਮਾਣ ਕੰਮ ਦਾ ਜਾਇਜ਼ਾ ਵੀ ਲਿਆ।550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿੱਚ ਪੁੱਜਣ ਦੀ ਸੰਭਾਵਨਾ ਨੂੰ ਦੇਖਦਿਆਂ ਵੇਈਂ ਉੱਪਰ 9.30 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਉਚ ਪੱਧਰੀ ਪੁਲ, 1.98 ਕਰੋੜ ਰੁਪਏ ਦੀ ਲਾਗਤ ਨਾਲ ਦੋ ਪਨਟੂਨ ਪੁਲ ਅਤੇ 1.38 ਕਰੋੜ ਰੁਪਏ ਦੀ ਲਾਗਤ ਨਾਲ ਦੋ ਯਾਤਰੀਆਂ ਲਈ ਪੈਦਲ ਪੁਲ ਬਣਾਏ ਜਾ ਰਹੇ ਹਨ ਜਿਨਾਂ ਦਾ ਕੰਮ ਅਕਤੂਬਰ ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ।ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਰੇ ਪ੍ਰੋਜੈਕਟ ਮਿੱਥੀ ਸਮਾਂ ਸੀਮਾਂ ਅੰਦਰ ਮੁਕੰਮਲ ਕਰ ਲਏ ਜਾਣਗੇ ਜਿਸ ਵਿੱਚ ਮੁੱਖ ਤੌਰ ’ਤੇ ਪਵਿੱਤਰ ਸ਼ਹਿਰ ਦਾ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨਾ, ਟੈਂਟ ਸਿਟੀ ਦਾ ਨਿਰਮਾਣ, ਨਵੇਂ ਬੱਸ ਸਟੈਂਡ ਅਤੇ ਸਰਕਟ ਹਾਊਸ ਦੀ ਉਸਾਰੀ ਆਦਿ ਸ਼ਾਮਿਲ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕਰੜੀ ਆਲੋਚਨਾ

ਧਾਰਾ 370 ਤੇ 35 ਏ ਖਤਮ ਕਰਨ