ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ
4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ
ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆ ਦੀ ਆਮਦ ਨੂੰ ਦੇਖਦਿਆ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀ ਨਵੀ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਕੀਤੀ ਬੇਨਤੀ ਨੂੰ ਮੰਨਦਿਆ ਕੇਦਰ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ।ਰੇਲਵੇ ਮੰਤਰਾਲੇ ਨੇ 4 ਅਕਤੂਬਰ 2019 ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਨੂੰ ਇੰਟਰ ਸਿਟੀ ਐਕਸਪ੍ਰੈਸ ਵਜੋ ਹਫਤੇ ਵਿੱਚ ਪੰਜ ਦਿਨ ਲੋਹੀਆ ਖਾਸ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ ਜਿਹੜੀ ਸੁਲਤਾਨਪੁਰ ਲੋਧੀ ਵਿਖੇ ਉਚੇਚੇ ਤੌਰ ’ਤੇ ਰੋਕੇਗੀ।ਇਹ ਫੈਸਲਾ ਕੈਪਟਨ ਅਮਰਿੰਦਰ ਸਿੰਘ ਵੱਲੋ ਪਹਿਲੇ ਸਿੱਖ ਗੁਰੂ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੀ ਐਕਸਪ੍ਰੈਸ ਰੇਲ ਗੱਡੀ ਚਲਾਉਣ ਲਈ ਰੇਲਵੇ ਮੰਤਰਾਲੇ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਕੀਤਾ ਗਿਆ ਹੈ।ਇੰਟਰ ਸਿਟੀ ਐਕਸਪ੍ਰੈਸ ਨਵੀ ਦਿੱਲੀ ਰੇਲਵੇ ਸਟੇਸ਼ਨ ਤੋ ਸਵੇਰੇ 7.00 ਵਜੇ ਰਵਾਨਾ ਹੋਵੇਗੀ ਜਿਹੜੀ ਲੁਧਿਆਣਾ ਤੇ ਜਲੰਧਰ ਹੁੰਦੀ ਹੋਈ ਦੁਪਹਿਰ ਬਾਅਦ 2.40 ਵਜੇ ਸੁਲਤਾਨਪੁਰ ਲੋਧੀ ਪੁੱਜੇਗੀ। ਇਹ ਰੇਲ ਗੱਡੀ ਵਾਪਸੀ ਦਾ ਸਫਰ ਲੋਹੀਆ ਖਾਸ ਤੋ ਦੁਪਹਿਰ ਬਾਅਦ 3.35 ਵਜੇ ਸ਼ੁਰੂ ਕਰਕੇ ਨਵੀ ਦਿੱਲੀ ਵਿਖੇ ਰਾਤ 11 ਵਜੇ ਪਹੁੰਚੇਗੀ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨੂੰ ਸੁਲਤਾਨਪੁਰ ਲੋਧੀ ਲਈ ਹੋਰ ਵੀ ਵਿਸ਼ੇਸ਼ ਰੇਲ ਗੱਡੀਆ ਚਲਾਉਣ ਦੀ ਬੇਨਤੀ ਕੀਤੀ ਹੈ ਤਾ ਜੋ ਲੱਖਾ ਦੀ ਗਿਣਤੀ ਵਿੱਚ ਸ਼ਰਧਾਲੂਆ ਨੂੰ ਇਥੇ ਪੁੱਜਣ ਵਿੱਚ ਕੋਈ ਦਿੱਕਤ ਨਾ ਆਵੇ। ਸੁਲਤਾਨਪੁਰ ਲੋਧੀ ਉਹ ਇਤਿਹਾਸਕ ਸ਼ਹਿਰ ਹੈ ਜਿੱਥੋ ਪਹਿਲੇ ਸਿੱਖ ਗੁਰੂ ਜੀ ਦਾ ਰੂਹਾਨੀਅਤ ਦਾ ਸਫ਼ਰ ਸ਼ੁਰੂ ਹੋਇਆ ਅਤੇ ਆਪਣੀ ਜ਼ਿੰਦਗੀ ਦੇ 17 ਵਰੇ ਬਤੀਤ ਕੀਤੇ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਉਮੀਦ ਹੈ ਕਿ 1 ਨਵੰਬਰ ਤੋ ਸ਼ੁਰੂ ਹੋ ਰਹੇ ਸਮਾਗਮਾ ਨੂੰ ਦੇਖਦਿਆ ਰੇਲਵੇ ਮੰਤਰਾਲਾ ਸੂਬੇ ਵਿੱਚੋ ਆਉਣ ਵਾਲੇ ਸ਼ਰਧਾਲੂਆ ਲਈ ਛੋਟੀ ਦੂਰੀ ਅਤੇ ਹੋਰਨਾ ਸੂਬਿਆ ਤੋ ਆਉਣ ਵਾਲੇ ਸ਼ਰਧਾਲੂਆ ਲਈ ਵੱਡੀ ਦੂਰੀ ਵਾਲੀਆ ਵਿਸ਼ੇਸ਼ ਰੇਲ ਗੱਡੀਆ ਚਲਾਵੇ।