Skip to content

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

Share this story

ਅੰਮ੍ਰਿਤਸਰ -ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕੋਈ ਕਸਰ ਨਹੀ ਛੱਡੀ ਜਾਵੇਗੀ। ਇਨ੍ਹਾ ਬੱਚਿਆ ਨੂੰ ਪਹਿਲਾ ਵੀ ਸ਼੍ਰੋਮਣੀ ਕਮੇਟੀ ਵੱਲੋ ਰਾਸ਼ਣ ਤੇ ਆਰਥਿਕ ਮੱਦਦ ਦਿੱਤੀ ਗਈ ਹੈ ਅਤੇ ਅੱਗੋ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪਰਧਾਨ ਭਾਈ ਲੌਗੋਵਾਲ ਨੇ ਇੱਕ ਪ੍ਰੈਸ ਬਿਆਨ ਰਾਹੀ ਕੀਤਾ ਹੈ। ਉਨ੍ਹਾ ਦੱਸਿਆ ਕਿ ਬੀਤੇ ਕੱਲ੍ਹ ਹੀ ਸ਼੍ਰੋਮਣੀ ਕਮੇਟੀ ਵੱਲੋ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਸ਼ਮੀਰੀ ਵਿਦਿਆਰਥੀਆ ਨੂੰ ਮਿਲਣ ਲਈ ਭੇਜਿਆ ਗਿਆ ਸੀ, ਜਿਨ੍ਹਾ ਨੇ ਬੱਚਿਆ ਨਾਲ ਗੱਲਬਾਤ ਕੀਤੀ ਹੈ। ਕਸ਼ਮੀਰ ਵਿਚ ਸੰਚਾਰ ਸਾਧਨ ਬੰਦ ਹੋਣ ਕਾਰਨ ਇਨ੍ਹਾ ਵਿਦਿਆਰਥੀਆ ਨੂੰ ਆਪਣੇ ਪਰਿਵਾਰਾ ਨਾਲ ਸੰਪਰਕ ਕਰਨ ਵਿਚ ਮੁਸ਼ਕਿਲ ਆਈ ਹੈ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾ ਬੱਚਿਆ ਦੇ ਨਾਲ ਹੈ ਅਤੇ ਲੋੜ ਅਨੁਸਾਰ ਸਹਾਇਤਾ ਕਰਦੀ ਰਹੇਗੀ। ਉਨ੍ਹਾ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾ ਇਨ੍ਹਾ ਬੱਚਿਆ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮਿਲੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕਸ਼ਮੀਰੀ ਵਿਦਿਆਰਥੀਆ ਨੂੰ ਘਬਰਾਉਣ ਦੀ ਲੋੜ ਨਹੀ ਹੈ ਅਤੇ ਉਹ ਆਪਣੀਆ ਲੋੜਾ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਾਲ ਬਿਨ੍ਹਾ ਝਿਜਕ ਸੰਪਰਕ ਕਰ ਸਕਦੇ ਹਨ। ਉਨ੍ਹਾ ਕਿਹਾ ਕਿ ਤਖਤ ਸਾਹਿਬ ਦੇ ਮੈਨੇਜਰ ਨੂੰ ਵੀ ਸਮੇ ਸਮੇ ਯੂਨੀਵਰਸਿਟੀ ਜਾ ਕੇ ਕਸ਼ਮੀਰੀ ਬੱਚਿਆ ਨਾਲ ਰਬਤਾ ਬਣਾਈ ਰੱਖਣ ਲਈ ਕਿਹਾ ਗਿਆ ਹੈ।

Share this story
WRITTEN BY

BREAKING